10 ਵੀਂ ਪਾਸ ਲਈ ਭਾਰਤੀ ਜਲ ਸੈਨਾ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

Thursday, Jun 30, 2022 - 12:19 PM (IST)

10 ਵੀਂ ਪਾਸ ਲਈ ਭਾਰਤੀ ਜਲ ਸੈਨਾ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

ਨਵੀਂ ਦਿੱਲੀ- ਭਾਰਤੀ ਜਲ ਸੈਨਾ ਵਿੱਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਇਸਦੇ ਲਈ, ਭਾਰਤੀ ਜਲ ਸੈਨਾ ਨੇ ਨੇਵਲ ਡਾਕਯਾਰਡ ਮੁੰਬਈ ਦੇ ਅਧੀਨ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਭਾਰਤੀ ਜਲ ਸੈਨਾ ਦੀ ਅਧਿਕਾਰਤ ਵੈੱਬਸਾਈਟ indiannavy.nic.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 8 ਜੁਲਾਈ ਹੈ। ਇਸ ਭਰਤੀ ਪ੍ਰਕਿਰਿਆ ਤਹਿਤ ਕੁੱਲ 338 ਅਹੁਦੇ ਭਰੇ ਜਾਣਗੇ।

ਮਹੱਤਵਪੂਰਨ ਤਾਰੀਖਾਂ

  • ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ - 21 ਜੂਨ 2022 ਸਵੇਰੇ 10 ਵਜੇ
  • ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ - 8 ਜੁਲਾਈ 2022

ਯੋਗਤਾ 
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ 10ਵੀਂ ਪਾਸ ਹੋਣੇ ਚਾਹੀਦੇ ਹਨ। ਨਾਲ ਹੀ, 65 ਫ਼ੀਸਦੀ ਅੰਕਾਂ ਨਾਲ ਸੰਬੰਧਿਤ ਟਰੇਡ ਵਿੱਚ ITI ਪਾਸ ਹੋਣੇ ਚਾਹੀਦੇ ਹਨ।

ਉਮਰ ਹੱਦ
ਜੋ ਉਮੀਦਵਾਰ 01 ਅਗਸਤ 2001 ਤੋਂ 31 ਅਕਤੂਬਰ 2008 ਦੇ ਵਿਚਕਾਰ ਜਨਮੇ ਹਨ, ਉਹ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਸਕਦੇ ਹਨ।

ਉਮੀਦਵਾਰ ਇਸ ਲਿੰਕ ਰਾਹੀਂ ਵੀ ਇਨ੍ਹਾਂ ਅਹੁਦਿਆਂ ਲਈ ਸਿੱਧੇ ਅਪਲਾਈ ਕਰ ਸਕਦੇ ਹਨ। 

ਅਧਿਕਾਰਤ ਨੋਟੀਫਿਕੇਸ਼ਨ ਦੇਖਣ ਲਈ ਤੁਸੀਂ ਇਸ ਲਿੰਕ 'ਤੇ ਕਲਿੱਕ ਕਰ ਸਕਦੇ ਹੋ।


author

cherry

Content Editor

Related News