ਭਾਰਤੀ ਜਲ ਸੈਨਾ ''ਚ 350 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, ਆਖ਼ਰੀ ਮੌਕਾ, ਅੱਜ ਹੀ ਕਰੋ ਅਪਲਾਈ

05/29/2023 12:02:51 PM

ਨਵੀਂ ਦਿੱਲੀ- ਭਾਰਤੀ ਜਲ ਸੈਨਾ 'ਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਖੁਸ਼ਖਬਰੀ ਹੈ। ਦਰਅਸਲ ਭਾਰਤੀ ਜਲ ਸੈਨਾ ਨੇ ਚਾਰਜਮੈਨ-2 ਦੀਆਂ 372 ਅਸਾਮੀਆਂ ਲਈ ਭਰਤੀਆਂ ਕੱਢੀਆਂ ਹਨ। ਇਸ ਦੇ ਲਈ ਉਮੀਦਵਾਰ ਭਾਰਤੀ ਜਲ ਸੈਨਾ ਦੇ https://www.joinindiannavy.gov.in 'ਤੇ ਜਾ ਕੇ 29 ਮਈ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਵਿੱਦਿਅਕ ਯੋਗਤਾ

ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਕਾਲਜ ਤੋਂ ਭੌਤਿਕ ਜਾਂ ਰਸਾਇਣ ਵਿਗਿਆਨ ਜਾਂ ਗਣਿਤ ਦੇ ਨਾਲ ਵਿਗਿਆਨ ਵਿੱਚ ਡਿਗਰੀ ਹੋਣੀ ਚਾਹੀਦੀ ਹੈ। ਜਾਂ ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਕਾਲਜ ਤੋਂ ਸਬੰਧਤ ਡਿਸਪਲਿਨ ਦੀ ਡਿਗਰੀ ਹੋਣੀ ਚਾਹੀਦੀ ਹੈ।

ਉਮਰ ਹੱਦ

ਇਨ੍ਹਾਂ ਅਸਾਮੀਆਂ ਲਈ 18 ਤੋਂ 25 ਸਾਲ ਦੀ ਉਮਰ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਹਾਲਾਂਕਿ, ਰਾਖਵੀਆਂ ਸ਼੍ਰੇਣੀਆਂ ਨਾਲ ਸਬੰਧਤ ਉਮੀਦਵਾਰਾਂ ਨੂੰ ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇਗੀ।

ਅਰਜ਼ੀ ਫੀਸ

ਇਸ ਭਰਤੀ ਲਈ ਉਮੀਦਵਾਰਾਂ ਨੂੰ 278 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਦੂਜੇ ਪਾਸੇ, SC, ST PWD ਅਤੇ ESM ਸ਼੍ਰੇਣੀ ਦੇ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ।

ਚੋਣ ਪ੍ਰਕਿਰਿਆ

ਉਮੀਦਵਾਰਾਂ ਦੀ ਚੋਣ ਲਈ ਇੱਕ ਕੰਪਿਊਟਰ ਆਧਾਰਿਤ ਟੈਸਟ (ਸੀਬੀਟੀ) ਕਰਵਾਇਆ ਜਾਵੇਗਾ। ਸੀਬੀਟੀ ਟੈਸਟ ਦੇ ਸਾਰੇ ਪ੍ਰਸ਼ਨ 100 ਅੰਕਾਂ ਲਈ ਬਹੁ-ਚੋਣ ਕਿਸਮ ਦੇ ਹੋਣਗੇ। 

ਇੰਝ ਅਪਲਾਈ ਕਰੋ

  • ਸਭ ਤੋਂ ਪਹਿਲਾਂ ਭਾਰਤੀ ਜਲ ਸੈਨਾ ਦੀ ਅਧਿਕਾਰਤ ਵੈੱਬਸਾਈਟ joinindiannavy.gov.in 'ਤੇ ਜਾਓ।
  • Join By SSC ਦਾ ਵਿਕਲਪ ਇਸਦੇ ਹੋਮ ਪੇਜ 'ਤੇ ਹੀ ਦਿਖਾਈ ਦੇਵੇਗਾ।
  • ਇਸ ਤੋਂ ਬਾਅਦ, Navy SSC Entry Session January 2024 ਦੇ ਲਿੰਕ 'ਤੇ ਕਲਿੱਕ ਕਰੋ।
  • ਰਜਿਸਟ੍ਰੇਸ਼ਨ ਲਈ ਮੰਗੇ ਗਏ ਵੇਰਵਿਆਂ ਨੂੰ ਭਰ ਕੇ ਅਪਲਾਈ ਕਰਨਾ ਹੋਵੇਗਾ।
  • ਰਜਿਸਟ੍ਰੇਸ਼ਨ ਤੋਂ ਬਾਅਦ ਅਰਜ਼ੀ ਫਾਰਮ ਭਰਿਆ ਜਾ ਸਕਦਾ ਹੈ।
  • ਧਿਆਨ ਰਹੇ ਕਿ ਅਪਲਾਈ ਕਰਨ ਤੋਂ ਬਾਅਦ ਪ੍ਰਿੰਟ ਆਊਟ ਲਓ।

ਡਾਇਰੈਕਟ ਅਪਲਾਈ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਅਪਲਾਈ ਕਰਨ ਤੋਂ ਪਹਿਲਾਂ ਇਹ ਅਧਿਕਾਰਤ ਨੋਟੀਫਿਕੇਸ਼ਨ ਜ਼ਰੂਰ ਪੜ੍ਹੋ।


cherry

Content Editor

Related News