12ਵੀਂ ਪਾਸ ਲਈ ਭਾਰਤੀ ਜਲ ਸੈਨਾ 'ਚ ਨਿਕਲੀ ਭਰਤੀ, ਔਰਤਾਂ ਵੀ ਕਰਨ ਅਪਲਾਈ
Wednesday, Dec 07, 2022 - 10:44 AM (IST)

ਨਵੀਂ ਦਿੱਲੀ- ਭਾਰਤੀ ਜਲ ਸੈਨਾ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਜਲ ਸੈਨਾ ਨੇ ਸੀਨੀਅਰ ਸੈਕੰਡਰੀ ਭਰਤੀ (SSR) ਅਤੇ ਮੈਟ੍ਰਿਕ ਰਿਕਰੂਟ (ਐੱਮ.ਆਰ.) ਦੇ ਅਧੀਨ ਅਗਨੀਵੀਰਾਂ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਭਾਰਤੀ ਜਲ ਸੈਨਾ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਕੁੱਲ ਅਹੁਦੇ
ਕੁੱਲ 1400 ਅਹੁਦਿਆਂ ਨੂੰ ਭਰਿਆ ਜਾਵੇਗਾ, ਜਿਨ੍ਹਾਂ ’ਚੋਂ 1120 ਪੁਰਸ਼ ਉਮੀਦਵਾਰਾਂ ਲਈ ਹਨ। ਉੱਥੇ ਹੀ 280 ਅਹੁਦੇ ਮਹਿਲਾ ਉਮੀਦਵਾਰਾਂ ਲਈ ਹਨ।
ਮਹੱਤਵਪੂਰਨ ਤਾਰੀਖ਼ਾਂ
ਆਲਾਈਨ ਅਰਜ਼ੀ ਦੀ ਸ਼ੁਰੂਆਤੀ ਤਾਰੀਖ਼ - 08 ਦਸੰਬਰ
ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ - 17 ਦਸੰਬਰ
ਸਿੱਖਿਆ ਯੋਗਤਾ
ਉਮੀਦਵਾਰਾਂ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਜਾਂ ਬੋਰਡ ਤੋਂ ਗਣਿਤ ਅਤੇ ਭੌਤਿਕ ਵਿਗਿਆਨ ਨਾਲ 12ਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰਾਂ ਦਾ ਜਨਮ 01 ਮਈ 2002 ਤੋਂ ਬਾਅਦ 31 ਅਕਤੂਬਰ 2005 ਤੋਂ ਪਹਿਲਾਂ ਹੋਣਾ ਚਾਹੀਦਾ।
ਅਰਜ਼ੀ ਫ਼ੀਸ
ਉਮੀਦਵਾਰਾਂ ਨੂੰ ਅਰਜ਼ੀ ਫ਼ੀਸ ਦੇ ਤੌਰ ’ਤੇ 550 ਰੁਪਏ ਦਾ ਭੁਗਤਾਨ ਕਰਨਾ ਪਵੇਗਾ।
ਚੋਣ ਪ੍ਰਕਿਰਿਆ
ਸ਼ਾਰਟਲਿਸਟਿੰਗ (ਕੰਪਿਊਟਰ ਆਧਾਰਿਤ ਆਨਲਾਈਨ ਪ੍ਰੀਖਿਆ)
ਲਿਖਤੀ ਪ੍ਰੀਖਿਆ
PFT ਅਤੇ ਸ਼ੁਰੂਆਤੀ ਮੈਡੀਕਲ
ਅੰਤਿਮ ਭਰਤੀ ਮੈਡੀਕਲ ਪ੍ਰੀਖਿਆ
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।