ਇੰਡੀਅਨ ਆਇਲ ''ਚ 1700 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, 10ਵੀਂ ਪਾਸ ਵੀ ਕਰਨ ਅਪਲਾਈ

12/26/2022 11:56:44 AM

ਨਵੀਂ ਦਿੱਲੀ- ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL) ਨੇ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ IOCL ਦੀ ਅਧਿਕਾਰਤ ਸਾਈਟ iocl.com 'ਤੇ ਜਾ ਕੇ ਅਰਜ਼ੀ ਦੇ ਸਕਦੇ ਹਨ। ਉਮੀਦਵਾਰ 3 ਜਨਵਰੀ 2023 ਤੱਕ ਅਪਲਾਈ ਕਰ ਸਕਦੇ ਹਨ। ਇਸ ਭਰਤੀ ਤਹਿਤ ਕੁੱਲ 1747 ਅਸਾਮੀਆਂ ਭਰੀਆਂ ਜਾਣਗੀਆਂ। 

ਵਿਦਿਅਕ ਯੋਗਤਾ

ਜਿਹੜੇ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ ਉਨ੍ਹਾਂ ਕੋਲ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋ-ਘੱਟ 10ਵੀਂ ਜਮਾਤ (ਮੈਟ੍ਰਿਕ) ਪਾਸ ਦਾ ਸਰਟੀਫਿਕੇਟ ਹੋਣਾ ਚਾਹੀਦਾ ਹੈ।

ਉਮਰ ਹੱਦ

ਉਮੀਦਵਾਰਾਂ ਦੀ ਉਮਰ 31 ਦਸੰਬਰ 2022 ਤੱਕ 18 ਤੋਂ 24 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਅਤੇ ਉਮਰ ਸੀਮਾ ਦੇ ਹੋਰ ਵੇਰਵਿਆਂ ਲਈ, ਤੁਸੀਂ ਨੋਟੀਫਿਕੇਸ਼ਨ ਦੇਖ ਸਕਦੇ ਹੋ।

ਚੋਣ ਪ੍ਰਕਿਰਿਆ

ਚੋਣ ਪ੍ਰਕਿਰਿਆ ਵਿੱਚ ਉਮੀਦਵਾਰ ਵੱਲੋਂ ਆਨਲਾਈਨ ਟੈਸਟ ਵਿੱਚ ਪ੍ਰਾਪਤ ਅੰਕ ਅਤੇ ਸੂਚਿਤ ਯੋਗਤਾ ਮਾਪਦੰਡਾਂ ਨੂੰ ਪੂਰਾ ਕਰਨਾ ਸ਼ਾਮਲ ਹੈ। ਆਨਲਾਈਨ ਟੈਸਟ ਆਬਜੈਕਟਿਵ ਟਾਈਪ ਦੇ ਮਲਟੀਪਲ ਚੁਆਇਸ ਪ੍ਰਸ਼ਨਾਂ (MCQs) ਦੇ ਨਾਲ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਇੱਕ ਸਹੀ ਵਿਕਲਪ ਦੇ ਨਾਲ ਚਾਰ ਵਿਕਲਪ ਹੋਣਗੇ।

ਇੰਝ ਕਰੋ ਅਪਲਾਈ

ਨਿਰਧਾਰਤ ਯੋਗਤਾ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਉਮੀਦਵਾਰ IOCL ਦੀ ਅਧਿਕਾਰਤ ਵੈੱਬਸਾਈਟ https://www.iocl.com/ apprenticeships 'ਤੇ ਦਿੱਤੇ ਲਿੰਕ ਰਾਹੀਂ 3 ਜਨਵਰੀ 2023 (ਸ਼ਾਮ 5.00 ਵਜੇ) ਤੱਕ ਆਨਲਾਈਨ ਅਰਜ਼ੀ ਦੇ ਸਕਦੇ ਹਨ। ਸਿਰਫ਼ ਔਨਲਾਈਨ ਮੋਡ ਅਰਜ਼ੀਆਂ ਹੀ ਸਵੀਕਾਰ ਕੀਤੀਆਂ ਜਾਣਗੀਆਂ।

ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।


cherry

Content Editor

Related News