ਭਾਰਤੀ ਡਾਕ ਵਿਭਾਗ ''ਚ 10ਵੀਂ ਪਾਸ ਲਈ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
Friday, Feb 12, 2021 - 11:09 AM (IST)

ਨਵੀਂ ਦਿੱਲੀ- ਭਾਰਤੀ ਡਾਕ ਵਿਭਾਗ ਦੇ ਅਧੀਨ ਦਿੱਲੀ ਪੋਸਟਲ ਸਰਕਲ 'ਚ ਕਈ ਅਹੁਦਿਆਂ 'ਤੇ ਭਰਤੀਆਂ ਹੋ ਰਹੀਆਂ ਹਨ। ਇਹ ਭਰਤੀਆਂ ਪੇਂਡੂ ਡਾਕ ਸੇਵਕਾਂ ਦੇ ਖ਼ਾਲੀ ਅਹੁਦਿਆਂ ਨੂੰ ਭਰਨ ਲਈ ਕੱਢੀਆਂ ਗਈਆਂ ਹਨ।
ਅਹੁਦਿਆਂ ਦਾ ਵੇਰਵਾ
ਗ੍ਰਾਮੀਣ ਡਾਕ ਸੇਵਕ- 233 ਅਹੁਦੇ
ਮਹੱਤਵਪੂਰਨ ਤਾਰੀਖ਼
ਉਮੀਦਵਾਰ 26 ਫਰਵਰੀ 2021 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 40 ਸਾਲ ਤੈਅ ਕੀਤੀ ਗਈ ਹੈ।
ਸਿੱਖਿਆ ਯੋਗਤਾ
ਉਮੀਦਵਾਰਾਂ ਦੀ ਘੱਟੋ-ਘੱਟ ਸਿੱਖਿਆ ਯੋਗਤਾ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ।
ਇਸ ਤਰ੍ਹਾਂ ਕਰੋ ਅਪਲਈ
ਗ੍ਰਾਮੀਣ ਡਾਕ ਸੇਵਕ (ਜੀ.ਡੀ.ਐੱਸ.) ਅਹੁਦਿਆਂ 'ਤੇ ਅਪਲਾਈ ਕਰਨ ਲਈ ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ http://www.appost.in/gdsonline/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਚੋਣ ਪ੍ਰਕਿਰਿਆ
ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਹੋਵੇਗੀ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ http://file:///C:/Users/vandnajbweb/Downloads/Delhi-05_Cycle3.pdf 'ਤੇ ਕਲਿੱਕ ਕਰੋ