ਭਾਰਤੀ ਡਾਕ ਵਿਭਾਗ ''ਚ 38 ਹਜ਼ਾਰ ਤੋਂ ਵਧ ਅਹੁਦਿਆਂ ''ਤੇ ਨਿਕਲੀਆਂ ਭਰਤੀਆਂ, ਇਸ ਤਰ੍ਹਾਂ ਕਰੋ ਅਪਲਾਈ
Wednesday, May 04, 2022 - 10:27 AM (IST)
ਨਵੀਂ ਦਿੱਲੀ- ਭਾਰਤੀ ਡਾਕ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਡਾਕ ਵਿਭਾਗ ਨੇ ਕੁੱਲ 38,926 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਹ ਭਰਤੀਆਂ ਦੇਸ਼ ਭਰ ਦੇ ਗ੍ਰਾਮੀਣ ਡਾਕਘਰਾਂ 'ਚ ਕੀਤੀਆਂ ਜਾਣਗੀਆਂ।
ਅਹੁਦਿਆਂ ਦਾ ਵੇਰਵਾ
ਭਾਰਤੀ ਡਾਕ ਵਿਭਾਗ ਨੇ ਬ੍ਰਾਂਚ ਪੋਸਟਮਾਸਟਰ, ਅਸਿਸਟੈਂਟ ਬ੍ਰਾਂਚਪੋਸਟਮਾਸਟਰ ਸਮੇਤ 38,926 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਨ੍ਹਾਂ ਅਹੁਦਿਆਂ ਦੀ ਜ਼ਿਆਦਾ ਜਾਣਕਾਰੀ ਲਈ ਨੋਟੀਫਿਕੇਸ਼ਨ ਦੇਖ ਸਕਦੇ ਹੋ।
ਆਖ਼ਰੀ ਤਾਰੀਖ਼
ਉਮੀਦਵਾਰ 5 ਜੂਨ 2022 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਜਮਾਤ 10 (ਹਾਈ ਸਕੂਲ, ਸੈਕੰਡਰੀ) ਦੀ ਪ੍ਰੀਖਿਆ 'ਚ ਪਾਸ ਹੋਣਾ ਚਾਹੀਦਾ। ਉੱਥੇ ਹੀ ਉਮੀਦਵਾਰ ਜਿਸ ਖੇਤਰ 'ਚ ਉਹ ਅਪਲਾਈ ਕਰ ਰਿਹਾ ਹੈ, ਉਸ ਦੀ ਲੋਕਲ ਭਾਸ਼ਾ ਆਉਣੀ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ 18 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਰਾਖਾਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਵਧ ਤੋਂ ਵਧ ਉਮਰ ਹੱਦ 'ਚ ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ। ਉੱਥੇ ਹੀ ਜੇਕਰ ਐਪਲੀਕੇਸ਼ਨ ਫੀਸ ਦੀ ਗੱਲ ਕਰੀਏ ਤਾਂ ਉਮੀਦਵਾਰਾਂ ਨੂੰ ਅਹੁਦਿਆਂ 'ਤੇ ਅਪਲਾਈ ਕਰਨ ਲਈ 100 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।