ITBP 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
Thursday, Jul 20, 2023 - 12:11 PM (IST)
ਨਵੀਂ ਦਿੱਲੀ- ਜੇਕਰ ਤੁਸੀਂ ਵੀ 10ਵੀਂ ਪਾਸ ਹੋ ਅਤੇ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਦਰਅਸਲ ਭਾਰਤ-ਤਿੱਬਤ ਸਰਹੱਦ ਪੁਲਸ ਫੋਰਸ (ITBP) ਦਾ ਹਿੱਸਾ ਬਣਨ ਦਾ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ITBP ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ 458 ਕਾਂਸਟੇਬਲ (ਡਰਾਈਵਰ) ਅਹੁਦਿਆਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਇੱਛੁਕ ਅਤੇ ਯੋਗ ਉਮੀਦਵਾਰ ITBP 'ਚ ਸ਼ਾਮਲ ਹੋਣ ਲਈ ਅਧਿਕਾਰਤ ਵੈੱਬਸਾਈਟ http://itbpolice.nic.in ਜ਼ਰੀਏ ਆਨਲਾਈਨ ਅਪਲਾਈ ਕਰ ਸਕਦੇ ਹਨ।
ਮਹੱਤਵਪੂਰਨ ਤਾਰੀਖ਼ਾਂ-
ਆਨਲਾਈਨ ਅਪਲਾਈ ਕਰਨ ਦੀ ਤਾਰੀਖ਼- 27 ਜੂਨ 2023
ਅਪਲਾਈ ਕਰਨ ਦੀ ਆਖ਼ਰੀ ਤਾਰੀਖ਼- 26 ਜੁਲਾਈ 2023
ਉਮਰ ਹੱਦ
ਉਮੀਦਵਾਰਾਂ ਦੀ ਉਮਰ ਹੱਦ 21 ਸਾਲ ਤੋਂ 27 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਵਿੱਦਿਅਕ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਭਾਰੀ ਵਾਹਨ ਡਰਾਈਵਿੰਗ ਲਾਇਸੈਂਸ ਹੋਣਾ ਚਾਹੀਦਾ ਹੈ।
ਕਿੰਨੀ ਮਿਲੇਗੀ ਤਨਖ਼ਾਹ?
ਇਨ੍ਹਾਂ ਅਸਾਮੀਆਂ ਲਈ ਅਖ਼ੀਰ 'ਚ ਚੁਣੇ ਗਏ ਉਮੀਦਵਾਰਾਂ ਨੂੰ ਤਨਖ਼ਾਹ ਮੈਟ੍ਰਿਕਸ ਵਿਚ ਲੈਵਲ-3 ਦੇ ਤਹਿਤ 21700-69100 ਰੁਪਏ ਤਨਖ਼ਾਹ ਮਿਲੇਗੀ।
