ITBP ''ਚ ਕਾਂਸਟੇਬਲ ਦੇ ਅਹੁਦਿਆਂ ''ਤੇ ਨਿਕਲੀ ਭਰਤੀ, 10ਵੀਂ ਪਾਸ ਨੂੰ ਮਿਲੇਗਾ ਸੁਨਹਿਰੀ ਮੌਕਾ

Sunday, Oct 08, 2023 - 12:41 PM (IST)

ITBP ''ਚ ਕਾਂਸਟੇਬਲ ਦੇ ਅਹੁਦਿਆਂ ''ਤੇ ਨਿਕਲੀ ਭਰਤੀ, 10ਵੀਂ ਪਾਸ ਨੂੰ ਮਿਲੇਗਾ ਸੁਨਹਿਰੀ ਮੌਕਾ

ਨਵੀਂ ਦਿੱਲੀ- ਗ੍ਰਹਿ ਮੰਤਰਾਲਾ ਤਹਿਤ ਆਉਣ ਵਾਲੇ ਇੰਡੋ ਤਿੱਬਤੀ ਬਾਰਡਰ ਪੁਲਸ ਫੋਰਸ (ITBP) ਵਲੋਂ ਕਾਂਸਟੇਬਲ ਦੇ 125 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਭਰਤੀ ਪ੍ਰਕਿਰਿਆ ਦੀ ਸ਼ੁਰੂਆਤ 5 ਤੋਂ 8 ਅਕਤੂਬਰ 2023 ਤੱਕ ਹੋਵੇਗੀ। ਇੱਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ https://recruitment.itbpolice.nic.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਿੱਦਿਅਕ ਯੋਗਤਾ
ITBP ਕਾਂਸਟੇਬਲ ਦੇ ਅਧੀਨ ਵੱਡੀ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਮੈਟ੍ਰਿਕ ਜਾਂ 10ਵੀਂ ਪਾਸ ਹੋਣੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ITBP ਵੱਲੋਂ ਹਰ ਸਾਲ ਕਾਂਸਟੇਬਲ ਦੇ ਅਹੁਦਿਆਂ ਲਈ ਭਰਤੀ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਵੀ SSC GD ਭਰਤੀ ਰਾਹੀਂ ਕੀਤੀ ਜਾਂਦੀ ਹੈ।

ਉਮਰ ਹੱਦ
18 ਤੋਂ 24 ਸਾਲ ਤੱਕ ਦੇ ਉਮੀਦਵਾਰ ਭਰਤੀ ਲਈ ਅਪਲਾਈ ਕਰ ਸਕਣਗੇ। ਹਾਲਾਂਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਵੀ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।

ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ ਤਨਖਾਹ ਪੱਧਰ-3 ਦੇ ਤਹਿਤ ਤਨਖਾਹ ਦਿੱਤੀ ਜਾਵੇਗੀ। ਭਾਵ ਉਮੀਦਵਾਰਾਂ ਨੂੰ 21,700 ਰੁਪਏ ਤੋਂ ਲੈ ਕੇ 69,100 ਰੁਪਏ ਤੱਕ ਦੀ ਤਨਖਾਹ ਦਿੱਤੀ ਜਾਵੇਗੀ।

ITBP ਭਰਤੀ 2023 ਲਈ ਪੋਸਟ ਦਾ ਨਾਮ ਅਤੇ ਅਸਾਮੀਆਂ:
ਇੰਡੋ ਤਿੱਬਤੀ ਬਾਰਡਰ ਪੁਲਸ ਫੋਰਸ (ITBPF) ਨੇ ਕਾਂਸਟੇਬਲ (ਜਨਰਲ ਡਿਊਟੀ) ਦੇ ਅਹੁਦੇ ਲਈ ITBP ਭਰਤੀ 2023 ਵਿਚ 125 ਅਸਾਮੀਆਂ ਖੋਲ੍ਹੀਆਂ ਹਨ।

PunjabKesari
 


author

Tanu

Content Editor

Related News