700 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, ਜਾਣੋ ਉਮਰ ਹੱਦ ਤੇ ਹੋਰ ਸ਼ਰਤਾਂ

Thursday, Apr 13, 2023 - 11:55 AM (IST)

700 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, ਜਾਣੋ ਉਮਰ ਹੱਦ ਤੇ ਹੋਰ ਸ਼ਰਤਾਂ

ਨਵੀਂ ਦਿੱਲੀ- ਝਾਰਖੰਡ ਪਬਲਿਕ ਸਰਵਿਸ ਕਮਿਸ਼ਨ (JPSC) ਨੇ ਵੱਖ-ਵੱਖ ਅਸਾਮੀਆਂ ਲਈ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਭਰਤੀ ਰਾਹੀਂ 771 ਨਾਨ ਟੀਚਿੰਗ ਸਪੈਸ਼ਲਿਸਟ ਡਾਕਟਰ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਹ ਅਧਿਕਾਰਤ ਵੈੱਬਸਾਈਟ http://jpsc.gov.in 'ਤੇ ਜਾ ਕੇ ਆਪਣਾ ਬਿਨੈ-ਪੱਤਰ ਭਰ ਸਕਦਾ ਹੈ। ਉਮੀਦਵਾਰ ਇਨ੍ਹਾਂ ਅਸਾਮੀਆਂ ਲਈ 2 ਮਈ 2023 ਤੱਕ ਅਪਲਾਈ ਕਰ ਸਕਦੇ ਹਨ। 

ਅਸਾਮੀਆਂ ਦਾ ਕੁੱਲ ਵੇਰਵਾ

ਨਾਨ ਟੀਚਿੰਗ ਸਪੈਸ਼ਲਿਸਟ ਡਾਕਟਰ ਦੀ ਇਸ ਭਰਤੀ ਰਾਹੀਂ ਕੁੱਲ 771 ਅਹੁਦਿਆਂ ਨੂੰ ਭਰਿਆ ਜਾਵੇਗਾ।

ਮਹੱਤਵਪੂਰਨ ਤਾਰੀਖ਼ਾਂ

ਆਨਲਾਈਨ ਅਪਲਾਈ ਦੀ ਆਖ਼ਰੀ ਤਾਰੀਖ਼- 2 ਮਈ 2023

ਵਿੱਦਿਅਕ ਯੋਗਤਾ

ਜੋ ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਸ ਕੋਲ ਮਾਨਤਾ ਪ੍ਰਾਪਤ ਸੰਸਥਾ ਨਾਲ ਸਬੰਧਤ ਵਿਸ਼ੇ ਵਿਚ ਡਾਕਟਰ ਆਫ਼ ਮੈਡੀਸਨ (MD) ਅਤੇ ਮਾਸਟਰ ਆਫ਼ ਸਾਇੰਸ (MS) ਆਦਿ ਦੀ ਡਿਗਰੀ ਹੋਣੀ ਚਾਹੀਦੀ ਹੈ। ਯੋਗਤਾ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰਕੇ ਭਰਤੀ ਨੋਟੀਫਿਕੇਸ਼ਨ ਚੈੱਕ ਕਰੋ।

ਇਸ ਲਿੰਕ 'ਤੇ ਕਲਿੱਕ ਕਰ ਕੇ ਚੈੱਕ ਕਰੋ ਭਰਤੀ ਦਾ ਨੋਟੀਫ਼ਿਕੇਸ਼ਨ
JPSC Recruitment 2023 Notification

ਉਮਰ ਹੱਦ

ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਘੱਟ ਤੋਂ ਘੱਟ ਉਮਰ 25 ਸਾਲ ਅਤੇ ਵੱਧ  ਤੋਂ ਵੱਧ ਉਮਰ ਹੱਦ 45 ਸਾਲ ਹੋਣੀ ਚਾਹੀਦਾ ਹੈ। ਨਿਯਮਾਂ ਮੁਤਾਬਕ ਰਿਜ਼ਰਵਡ ਵਰਗ ਦੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇਗੀ।

ਅਰਜ਼ੀ ਦੀ ਫੀਸ

ਜਨਰਲ, EWS ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 600 ਰੁਪਏ ਅਦਾ ਕਰਨੇ ਪੈਣਗੇ। ਜਦੋਂ ਕਿ SC, ST ਵਰਗ ਦੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 150 ਰੁਪਏ ਅਦਾ ਕਰਨੇ ਪੈਣਗੇ।


author

cherry

Content Editor

Related News