ਹਾਈਕੋਰਟ ’ਚ 3500 ਤੋਂ ਵਧੇਰੇ ਅਹੁਦਿਆਂ ’ਤੇ ਨਿਕਲੀ ਭਰਤੀ, 8ਵੀਂ ਪਾਸ ਵੀ ਕਰਨ ਅਪਲਾਈ
Thursday, Jun 24, 2021 - 11:17 AM (IST)

ਨਵੀਂ ਦਿੱਲੀ : ਮਦਰਾਸ ਹਾਈਕੋਰਟ ਵਿਚ 16 ਵੱਖ-ਵੱਖ ਅਹੁਦਿਆਂ ਲਈ 3557 ਭਰਤੀਆਂ ਕੱਢੀਆਂ ਗਈਆਂ ਹਨ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਇਸ ਭਰਤੀ ਲਈ 9 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।
ਮਹੱਤਵਪੂਰਨ ਤਾਰੀਖ਼ਾਂ
- ਆਨਲਾਈਨ ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼- 18 ਅਪ੍ਰੈਲ 2021
- ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼- 9 ਜੁਲਾਈ 2021
- ਅਰਜ਼ੀ ਫ਼ੀਸ ਜਮ੍ਹਾਾ ਕਰਨ ਦੀ ਆਖ਼ਰੀ ਤਾਰੀਖ਼- 9 ਜੁਲਾਈ 2021
ਯੋਗਤਾ
ਉਮੀਦਵਾਰਾਂ ਦਾ 8ਵੀਂ ਪਾਸ ਹੋਣਾ ਜ਼ਰੂਰੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ 18 ਤੋਂ 30 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਪ੍ਰੈਕਟੀਕਲ ਟੈਸਟ ਅਤੇ ਓਰਲ ਟੈਸਟ ਦੇ ਆਧਾਰ ’ਤੇ ਹੋਵੇਗੀ।
ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ https://www.mhc.tn.gov.in/recruitment/login ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਧਿਕਾਰਤ ਨੋਟੀਫਿਕੇਸ਼ਨ ਲਈ ਇੱਥੇ ਕਲਿੱਕ ਕਰੋ