10ਵੀਂ ਪਾਸ ਉਮੀਦਵਾਰਾਂ ਲਈ 5300 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, ਮਿਲੇਗੀ ਮੋਟੀ ਤਨਖਾਹ
Sunday, Mar 19, 2023 - 11:34 AM (IST)

ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ 5360 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 27 ਮਾਰਚ 2023 ਤੱਕ ਅਪਲਾਈ ਕਰ ਸਕਦੇ ਹਨ।
ਐਪਲੀਕੇਸ਼ਨ ਫ਼ੀਸ
ਉਮੀਦਵਾਰ ਨੂੰ 100 ਰੁਪਏ ਐਪਲੀਕੇਸ਼ਨ ਫ਼ੀਸ ਦੇਣੀ ਹੋਵੇਗੀ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਤੋਂ ਵੱਧ ਤੋਂ ਵੱਧ 30 ਸਾਲ ਹੋਣੀ ਚਾਹੀਦੀ ਹੈ।
ਤਨਖਾਹ
ਉਮੀਦਵਾਰਾਂ ਨੂੰ ਸਿਲੈਕਸ਼ਨ 'ਤੇ ਹਰ ਮਹੀਨੇ 34 ਹਜ਼ਾਰ 500 ਤੋਂ ਲੈ ਕੇ 68 ਹਜ਼ਾਰ 900 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
10ਵੀਂ ਪਾਸ ਤੋਂ ਲੈ ਕੇ ਗਰੈਜੂਏਟ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।