ਮੈਟਰੋ ਰੇਲ 'ਚ ਨੌਕਰੀ ਦਾ ਸੁਨਹਿਰੀ ਮੌਕਾ, 88 ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਉਮਰ ਹੱਦ ਤੇ ਪੂਰਾ ਵੇਰਵਾ
Sunday, Jul 30, 2023 - 11:36 AM (IST)

ਨਵੀਂ ਦਿੱਲੀ- ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਮੱਧ ਪ੍ਰਦੇਸ਼ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ ਵਲੋਂ 88 ਅਹੁਦਿਆਂ 'ਤੇ ਅਸਾਮੀਆਂ ਕੱਢੀਆਂ ਗਈਆਂ ਹਨ। ਜਿਸ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜੇਕਰ ਤੁਸੀਂ ਵੀ ਇਸ ਭਰਤੀ ਲਈ ਯੋਗ ਅਤੇ ਇੱਛੁਕ ਹੋ ਤਾਂ ਅਧਿਕਾਰਤ ਵੈੱਬਸਾਈਟ mpmetrorail.com 'ਤੇ ਜਾ ਕੇ 31 ਜੁਲਾਈ ਯਾਨੀ ਕਿ ਭਲਕੇ ਤੋਂ ਆਨਲਾਈਨ ਅਪਲਾਈ ਕਰ ਸਕਦੇ ਹੋ।
31 ਅਗਸਤ 2023 ਤੱਕ ਕਰ ਸਕਦੇ ਹੋ ਅਪਲਾਈ
ਨੋਟੀਫ਼ਿਕੇਸ਼ਨ ਮੁਤਾਬਕ ਕੁੱਲ 88 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ। ਕਿਸੇ ਵੀ ਉਮੀਦਵਾਰ ਦਾ ਗਲਤ ਭਰਿਆ ਹੋਇਆ ਫਾਰਮ ਪ੍ਰਵਾਨ ਨਹੀਂ ਕੀਤਾ ਜਾਵੇਗਾ। ਦੱਸ ਦੇਈਏ ਕਿ ਅਪਲਾਈ ਕਰਨ ਦਾ ਆਖ਼ਰੀ ਤਾਰੀਖ਼ 31 ਅਗਸਤ 2023 ਹੈ।
ਉਮਰ ਹੱਦ
ਉਮੀਦਵਾਰ ਦੀ ਘੱਟ ਤੋਂ ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 28 ਸਾਲ ਤੈਅ ਕੀਤੀ ਗਈ ਹੈ। ਹਾਲਾਂਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਵੀ ਦਿੱਤੀ ਜਾਵੇਗੀ।
ਵਿੱਦਿਅਕ ਯੋਗਤਾ
MPMRCL ਭਰਤੀ 2023 ਲਈ ਅਰਜ਼ੀ ਦੇਣ ਲਈ ਉਮੀਦਵਾਰ ਕੋਲ BE/B.Tech/ਡਿਪਲੋਮਾ/ITI ਹੋਣਾ ਚਾਹੀਦਾ ਹੈ।
ਅਰਜ਼ੀ ਫ਼ੀਸ
ਜਨਰਲ ਅਤੇ ਓ. ਬੀ. ਸੀ. ਦੇ ਉਮੀਦਵਾਰਾਂ ਨੂੰ 590 ਰੁਪਏ ਦੇਣੇ ਹੋਣਗੇ। ਜਦਕਿ ਹੋਰ ਵਰਗ ਦੇ ਉਮੀਦਵਾਰਾਂ ਨੂੰ 295 ਰੁਪਏ ਦੇਣੇ ਹੋਣਗੇ।
ਇਸ ਤਰ੍ਹਾਂ ਹੋਵੇਗੀ ਚੋਣ
MPMRCL ਨੋਟੀਫਿਕੇਸ਼ਨ 2023 ਵਲੋਂ ਐਲਾਨੀਆਂ 88 ਅਸਾਮੀਆਂ ਲਈ ਉਮੀਦਵਾਰ ਦੀ ਚੋਣ ਹੇਠਾਂ ਦਿੱਤੇ ਪੜਾਵਾਂ 'ਚ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ।
ਕੰਪਿਊਟਰ ਆਧਾਰਿਤ ਟੈਸਟ (CBT)
ਸੀ.ਬੀ.ਏ.ਟੀ
ਦਸਤਾਵੇਜ਼ ਤਸਦੀਕ
ਮੈਡੀਕਲ ਜਾਂਚ
ਇਸ ਤਰ੍ਹਾਂ ਅਪਲਾਈ ਕਰੋ
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਓ।
ਫਿਰ ਭਰਤੀ ਲਿੰਕ 'ਤੇ ਕਲਿੱਕ ਕਰੋ।
ਨਿੱਜੀ ਵੇਰਵੇ ਦਰਜ ਕਰਕੇ ਯੂਜ਼ਰ ਆਈਡੀ ਬਣਾਓ।
ਇਸ ਤੋਂ ਬਾਅਦ ਫਾਰਮ ਭਰੋ ਅਤੇ ਸਬਮਿਟ ਕਰੋ।
ਦਸਤਾਵੇਜ਼ ਅਪਲੋਡ ਕਰੋ।
ਇਸ ਤੋਂ ਬਾਅਦ ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸ ਨੂੰ ਆਪਣੇ ਕੋਲ ਰੱਖੋ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
MPMRCL Notification 2023