10ਵੀਂ ਪਾਸ ਨੌਜਵਾਨਾਂ ਲਈ ਰੇਲਵੇ ’ਚ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

Thursday, Mar 18, 2021 - 11:53 AM (IST)

10ਵੀਂ ਪਾਸ ਨੌਜਵਾਨਾਂ ਲਈ ਰੇਲਵੇ ’ਚ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

ਨਵੀਂ ਦਿੱਲੀ : ਉੱਤਰ ਮੱਧ ਰੇਲਵੇ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਸ਼ਹਿਰ ਵਿਚ ਵੱਖ-ਵੱਖ ਟਰੇਡਸ ਵਿਚ ਕੁੱਲ 480 ਅਪ੍ਰੇਂਟਿਸ ਦੇ ਅਹੁਦਿਆਂ ’ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਯੋਗ ਅਤੇ ਚਾਹਵਾਨ ਉਮੀਦਵਾਰ 16 ਅਪ੍ਰੈਲ 2021 ਤੱਕ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ
ਨੋਟੀਫਿਕੇਸ਼ਨ ਮੁਤਾਬਕ  ਉੱਤਰ ਮੱਧ ਰੇਲਵੇ ਵਿਚ ਇਸ ਭਰਤੀ ਤਹਿਤ ਫਿਟਰ, ਵੈਲਡਰ, ਮੈਕੇਨਿਕ, ਕਾਰਪੇਂਟਰ ਅਤੇ ਇਲੈਕਟ੍ਰੀਸ਼ੀਅਨ ਦੇ ਕੁੱਲ 480 ਅਹੁਦਿਆਂ ’ਤੇ ਭਰਤੀ ਕੀਤੀ ਜਾਵੇਗੀ।

ਵਿੱਦਿਅਕ ਯੋਗਤਾ
ਉਮੀਦਵਾਰਾਂ ਦਾ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 50 ਫ਼ੀਸਦੀ ਅੰਕਾਂ ਨਾਲ 10ਵੀਂ ਪਾਸ ਹੋਣਾ ਜ਼ਰੂਰੀ ਹੈ।

ਉਮਰ ਹੱਦ
ਉਮੀਦਵਾਰਾਂ ਦੀ ਉਮਰ ਘੱਟ ਤੋਂ ਘੱਟ 15 ਸਾਲ ਅਤੇ ਵੱਧ ਤੋਂ ਵੱਧ 24 ਸਾਲ ਨਿਰਧਾਰਤ ਕੀਤੀ ਗਈ ਹੈ।

ਅਰਜ਼ੀ ਫ਼ੀਸ
ਜਨਰਲ ਅਤੇ ਸਾਧਾਰਨ ਵਰਗ ਦੇ ਉਮੀਦਵਾਰਾਂ ਨੂੰ 170 ਰੁਪਏ ਅਰਜ਼ੀ ਫ਼ੀਸ ਦੇਣੀ ਹੋਵੇਗੀ। ਜਦੋਂਕਿ ਐਸ.ਸੀ./ਐਸ.ਟੀ. ਅਤੇ ਮਹਿਲਾ ਉਮੀਦਵਾਰਾਂ ਨੂੰ ਸਿਰਫ਼ 70 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।

ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ 10ਵੀਂ ਦੀ ਮੈਰਿਟ ਲਿਸਟ ਦੇ ਆਧਾਰ ’ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ http://ncr.indianrailways.gov.in ’ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਜ਼ਿਆਦਾ ਜਾਣਕਾਰੀ ਲਈ ਇਸ ਲਿੰਕ https://ncr.indianrailways.gov.in/uploads/files/1615881372350-act%20app.%20english.pdf ’ਤੇ ਕਲਿੱਕ ਕਰਕੇ ਨੋਟੀਫਿਕੇਸ਼ਨ ਦੇਖ ਸਕਦੇ ਹੋ।


author

cherry

Content Editor

Related News