ਅਧਿਆਪਕ ਦੇ 1010 ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਉਮਰ ਹੱਦ ਤੇ ਪੂਰਾ ਵੇਰਵਾ

03/09/2023 10:37:52 AM

ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਲਈ ਸੁਨਹਿਰੀ ਮੌਕਾ ਹੈ।  ਓਡੀਸ਼ਾ ਸਰਕਾਰ ਓਡੀਸ਼ਾ ਆਦਰਸ਼ ਵਿਦਿਆਲਿਆ ਵਿਚ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਭਰਤੀ ਕਰ ਰਹੀ ਹੈ। ਓਡੀਸ਼ਾ ਆਦਰਸ਼ ਵਿਦਿਆਲਿਆ ਸੰਗਠਨ (OAVS) ਨੇ ਪ੍ਰਿੰਸੀਪਲ ਸਮੇਤ ਕਈ ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਭਰਤੀ ਪ੍ਰਕਿਰਿਆ ਜ਼ਰੀਏ ਕੁੱਲ 1010 ਅਹੁਦਿਆਂ ਨੂੰ ਭਰਿਆ ਜਾਵੇਗਾ। ਜੋ ਵੀ ਉਮੀਦਵਾਰ ਇਸ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਅਧਿਕਾਰਤ ਵੈੱਬਸਾਈਟ http://oav.edu.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਕੁੱਲ ਅਹੁਦੇ

ਇਸ ਭਰਤੀ ਜ਼ਰੀਏ ਕੁੱਲ 1010 ਅਹੁਦਿਆਂ ਨੂੰ ਭਰਿਆ ਜਾਵੇਗਾ।

ਮਹੱਤਵਪੂਰਨ ਤਾਰੀਖ਼ਾਂ

ਇਸ ਭਰਤੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 6 ਅਪ੍ਰੈਲ 2023 ਹੈ।

ਸਿੱਖਿਅਕ ਯੋਗਤਾ

ਜੋ ਵੀ ਉਮੀਦਵਾਰ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਮਾਨਤਾ ਪ੍ਰਾਪਤ ਸੰਸਥਾ ਤੋਂ ਮਾਸਟਰ ਜਾਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਯੋਗਤਾ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰ ਲਈ ਉਮੀਦਵਾਰ ਵੈੱਬਸਾਈਟ 'ਤੇ ਜਾ ਕੇ ਚੈੱਕ ਕਰਨ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

ਉਮਰ ਹੱਦ

TGT ਅਤੇ PGT ਅਹੁਦਿਆਂ 'ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਹੱਦ 21 ਸਾਲ ਤੋਂ 32 ਸਾਲ ਹੋਣੀ ਚਾਹੀਦੀ ਹੈ। ਉੱਥੇ ਹੀ ਪ੍ਰਿੰਸੀਪਲ ਅਹੁਦਿਆਂ 'ਤੇ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਹੱਦ 32 ਸਾਲ ਤੋਂ 50 ਸਾਲ ਹੋਣੀ ਚਾਹੀਦੀ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।

ਅਰਜ਼ੀ ਫ਼ੀਸ

ਜੋ ਵੀ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਅਰਜ਼ੀ ਫ਼ੀਸ ਵਜੋਂ 1500 ਰੁਪਏ ਦੇਣੇ ਹੋਣਗੇ।

ਇੰਝ ਹੋਵੇਗੀ ਚੋਣ

ਓਡੀਸ਼ਾ ਆਦਰਸ਼ ਵਿਦਿਆਲਿਆ ਸੰਗਠਨ ਦੀ ਇਸ ਭਰਤੀ ਲਈ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਪ੍ਰੋਸੈੱਸ ਵਿਚੋਂ ਹੋ ਕੇ ਲੰਘਣਾ ਹੋਵੇਗਾ।
 


Tanu

Content Editor

Related News