ਡਾਕ ਵਿਭਾਗ ''ਚ 38 ਹਜ਼ਾਰ ਤੋਂ ਵੱਧ ਅਹੁਦਿਆਂ ''ਤੇ ਨਿਕਲੀਆਂ ਹਨ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
Tuesday, May 10, 2022 - 11:01 AM (IST)
ਨਵੀਂ ਦਿੱਲੀ- ਭਾਰਤੀ ਡਾਕ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਭਾਰਤੀ ਡਾਕ ਵਿਭਾਗ ਨੇ ਗ੍ਰਾਮੀਣ ਡਾਕ ਸੇਵਕ ਸਮੇਤ ਹੋਰ ਅਹੁਦਿਆਂ 'ਤੇ ਭਰਤੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਅਹੁਦਿਆਂ ਦਾ ਵੇਰਵਾ
ਡਾਕ ਵਿਭਾਗ ਨੇ 38,926 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਸ ਪ੍ਰਕਿਰਿਆ ਦੇ ਮਾਧਿਅਮ ਨਾਲ ਭਾਰਤੀ ਡਾਕ 'ਚ ਬ੍ਰਾਂਚ ਪੋਸਟਮਾਸਟਰ (ਬੀ.ਪੀ.ਐੱਮ.), ਅਸਿਸਟੈਂਟ ਬਰਾਂਚ ਪੋਸਟ ਮਾਸਟਰ (ਏ.ਬੀ.ਪੀ.ਐੱਮ.) ਅਤੇ ਡਾਕ ਸੇਵਕ ਦੇ ਖ਼ਾਲੀ ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਆਖ਼ਰੀ ਤਾਰੀਖ਼
ਇਛੁੱਕ ਅਤੇ ਯੋਗ ਉਮੀਦਵਾਰ 5 ਜੂਨ 2022 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਜਮਾਤ 10ਵੀਂ ਪਾਸ ਹੋਣਾ ਚਾਹੀਦਾ। ਯੋਗਤਾ ਨਾਲ ਜੁੜੀ ਵੱਧ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਅਧਿਕਾਰਤ ਨੋਟੀਫਿਕੇਸ਼ਨ ਦੇਖਣ।
ਉਮਰ
ਉਮੀਦਵਾਰਾਂ ਦੀ ਉਮਰ 18 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਐਪਲੀਕੇਸ਼ਨ ਫੀਸ
ਉਮੀਦਵਾਰ ਨੂੰ 100 ਰੁਪਏ ਐਪਲੀਕੇਸ਼ਨ ਫੀਸ ਦੇਣੀ ਹੋਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਧਿਕਾਰਤ ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।