12ਵੀਂ ਪਾਸ ਨੌਜਵਾਨਾਂ ਲਈ ਪੰਜਾਬ ਨੈਸ਼ਨਲ ਬੈਂਕ ’ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
Wednesday, Feb 24, 2021 - 12:09 PM (IST)

ਨਵੀਂ ਦਿੱਲੀ : ਬੈਂਕ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ੀ ਦੀ ਖ਼ਬਰ ਹੈ। ਦਰਅਸਲ ਪੰਜਾਬ ਨੈਸ਼ਨਲ ਬੈਂਕ ਨੇ ਫਾਜ਼ਿਲਕਾ ਮੰਡਲ ਦੇ ਅਧੀਨ ਫ਼ਰੀਦਕੋਟ ਅਤੇ ਮੁਕਤਸਰ ਜ਼ਿਲ੍ਹੇ ਦੀਆਂ ਸ਼ਾਖ਼ਾਵਾਂ ਵਿਚ ਚਪੜਾਸੀ ’ਦੇ ਅਹੁਦਿਆਂ ’ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਸ ਤਹਿਤ ਚਪੜਾਸੀ ਦੇ ਕੁੱਲ 26 ਅਹੁਦਿਆਂ ’ਤੇ ਭਰਤੀ ਕੀਤੀ ਜਾਵੇਗੀ। ਯੋਗ ਅਤੇ ਚਾਹਵਾਨ ਉਮੀਦਵਾਰ ਬੈਂਕ ਦੀ ਅਧਿਕਾਰਤ ਵੈਬਸਾਈਟ https://www.pnbindia.in/ ’ਤੇ ਜਾ ਕੇ 26 ਫਰਵਰੀ ਦੀ ਸ਼ਾਮ 5 ਵਜੇ ਤੱਕ ਆਫਲਾਈਨ ਅਪਲਾਈ ਕਰ ਸਕਦੇ ਹਨ।
ਵਿੱਦਿਅਕ ਯੋਗਤਾ
ਚਪੜਾਸੀ ਦੇ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦਾ 12ਵੀਂ ਪਾਸ ਹੋਣਾ ਲਾਜ਼ਮੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ 18 ਤੋਂ 24 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ 12ਵੀਂ ਦੇ ਅੰਕਾਂ ਦੇ ਆਧਾਰ ’ਤੇ ਬਣੀ ਮੈਰਿਟ ਲਿਸਟ ਮੁਤਾਬਕ ਕੀਤੀ ਜਾਵੇਗੀ। ਜ਼ਿਆਦਾ ਜਾਣਕਾਰੀ ਲਈ ਇਸ ਲਿੰਕ https://www.pnbindia.in/downloadprocess.aspx?fid=36lDfHWJSKlxvwZKvt6vOg== ’ਤੇ ਕਲਿੱਕ ਕਰਕੇ ਅਧਿਕਾਰਤ ਨੋਟੀਫਿਕੇਸ਼ਨ ਚੈਕ ਕਰੋ।