ਪੰਜਾਬ ਨੈਸ਼ਨਲ ਬੈਂਕ ''ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

Monday, Mar 14, 2022 - 11:37 AM (IST)

ਪੰਜਾਬ ਨੈਸ਼ਨਲ ਬੈਂਕ ''ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

ਨਵੀਂ ਦਿੱਲੀ- ਪੰਜਾਬ ਨੈਸ਼ਨਲ ਬੈਂਕ (PNB) ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਪੂਰਬਾ, ਬਰਧਮਾਨ ਅਤੇ ਚੰਪਾਰਨ ਸਮੇਤ ਵੱਖ-ਵੱਖ ਜ਼ੋਨਾਂ ਲਈ ਚਪੜਾਸੀ ਦੇ 36 ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਬੈਂਕ ਦੀ ਅਧਿਕਾਰਤ ਵੈੱਬਸਾਈਟ pnbindia.in 'ਤੇ ਜਾਰੀ ਕੀਤਾ ਗਿਆ ਹੈ, ਜਿਸ ਵਿਚ ਅਰਜ਼ੀ, ਚੋਣ ਅਤੇ ਭਰਤੀ ਨਾਲ ਸਬੰਧਤ ਸਾਰੀ ਜਾਣਕਾਰੀ ਦਰਜ ਕੀਤੀ ਗਈ ਹੈ। 

ਮਹੱਤਵਪੂਰਨ ਤਾਰੀਖਾਂ
ਪੂਰਬਾ ਅਤੇ ਬਰਧਮਾਨ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ 28 ਮਾਰਚ ਹੈ, ਜਦਕਿ ਚੰਪਾਰਨ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ 21 ਮਾਰਚ 2022 ਹੈ।

ਵਿਦਿਅਕ ਯੋਗਤਾ
ਅਪਲਾਈ ਕਰਨ ਦੇ ਇੱਛੁਕ ਉਮੀਦਵਾਰ 12ਵੀਂ ਪਾਸ ਹੋਣੇ ਚਾਹੀਦੇ ਹਨ।

ਉਮਰ ਹੱਦ
ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 24 ਸਾਲ ਨਿਰਧਾਰਤ ਕੀਤੀ ਗਈ ਹੈ।

1. ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

2. ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
 

 


author

cherry

Content Editor

Related News