ਪੰਜਾਬ ਨੈਸ਼ਨਲ ਬੈਂਕ ''ਚ ਨਿਕਲੀ ਭਰਤੀ, ਜਲਦ ਕਰੋ ਅਪਲਾਈ

Thursday, Apr 21, 2022 - 11:57 AM (IST)

ਪੰਜਾਬ ਨੈਸ਼ਨਲ ਬੈਂਕ ''ਚ ਨਿਕਲੀ ਭਰਤੀ, ਜਲਦ ਕਰੋ ਅਪਲਾਈ

ਨਵੀਂ ਦਿੱਲੀ- ਪੰਜਾਬ ਨੈਸ਼ਨਲ ਬੈਂਕ (PNB) ਨੇ ਸਪੈਸ਼ਲਿਸਟ ਅਫ਼ਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਛੁੱਕ ਉਮੀਦਵਾਰ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਬਿਨੈ-ਪੱਤਰ ਜਮ੍ਹਾ ਕਰ ਸਕਦੇ ਹਨ। ਅਰਜ਼ੀ ਜਮ੍ਹਾ ਕਰਨ ਦੀ ਆਖ਼ਰੀ ਤਾਰੀਖ਼ 7 ਮਈ 2022 ਹੈ। ਅਸਾਮੀਆਂ 'ਤੇ ਭਰਤੀ ਲਈ ਪ੍ਰੀਖਿਆ 12 ਜੂਨ 2022 ਨੂੰ ਕਰਵਾਈ ਜਾਵੇਗੀ।

ਅਸਾਮੀਆਂ ਦਾ ਵੇਰਵਾ
ਕੁੱਲ 145 ਅਸਾਮੀਆਂ ਲਈ ਭਰਤੀ ਕੱਢੀ ਗਈ ਹੈ, ਜਿਸ ਵਿਚ 40 ਅਸਾਮੀਆਂ ਮੈਨੇਜਰ ਦੀਆਂ, 100 ਅਸਾਮੀਆਂ ਮੈਨੇਜਰ (ਕ੍ਰੈਡਿਟ) ਅਤੇ 5 ਅਸਾਮੀਆਂ ਸੀਨੀਅਰ ਮੈਨੇਜਰ ਦੀਆਂ ਹਨ।

ਵਿੱਦਿਅਕ ਯੋਗਤਾ
ਮੈਨੇਜਰ ਦੀਆਂ ਅਸਾਮੀਆਂ ਲਈ ਫਾਈਨਾਂਸ ਵਿੱਚ ਐੱਮ.ਬੀ.ਏ. ਜਾਂ ਫਾਈਨਾਂਸ ਵਿੱਚ ਪੋਸਟ ਗ੍ਰੈਜੂਏਟ ਡਿਪਲੋਮਾ ਕਰਨ ਵਾਲੇ ਉਮੀਦਵਾਰ ਅਰਜ਼ੀ ਦੇਣ ਦੇ ਯੋਗ ਹਨ। ਵਿਦਿਅਕ ਯੋਗਤਾ ਦੀ ਵਿਸਤ੍ਰਿਤ ਜਾਣਕਾਰੀ ਨੋਟੀਫਿਕੇਸ਼ਨ ਵਿੱਚ ਚੈੱਕ ਕਰ ਸਕਦੇ ਹੋ।

ਤਜ਼ਰਬਾ
ਮੈਨੇਜਰ ਦੀਆਂ ਅਸਾਮੀਆਂ ਲਈ 1 ਸਾਲ ਦਾ ਤਜ਼ਰਬਾ ਅਤੇ ਸੀਨੀਅਰ ਮੈਨੇਜਰ ਦੀਆਂ ਅਸਾਮੀਆਂ ਲਈ ਘੱਟੋ-ਘੱਟ 3 ਸਾਲ ਦਾ ਤਜ਼ਰਬਾ ਰੱਖਣ ਵਾਲੇ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਉਮਰ ਹੱਦ
25 ਤੋਂ 35 ਸਾਲ ਦੇ ਉਮੀਦਵਾਰ ਮੈਨੇਜਰ ਦੀਆਂ ਅਸਾਮੀਆਂ ਲਈ ਅਤੇ 25 ਤੋਂ 27 ਸਾਲ ਦੇ ਸੀਨੀਅਰ ਮੈਨੇਜਰ ਦੀਆਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਆਨਲਾਈਨ ਟੈਸਟ ਅਤੇ ਇੰਟਰਵਿਊ ਰਾਹੀਂ ਕੀਤੀ ਜਾਵੇਗੀ। 

ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।


author

cherry

Content Editor

Related News