ਡਾਕ ਵਿਭਾਗ ''ਚ ਨਿਕਲੀਆਂ ਹਨ ਭਰਤੀਆਂ, 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ
Thursday, Jul 01, 2021 - 11:19 AM (IST)
 
            
            ਨਵੀਂ ਦਿੱਲੀ- ਪੋਸਟ ਆਫ਼ਿਸ (ਡਾਕ ਵਿਭਾਗ) 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਦਰਅਸਲ ਭਾਰਤੀ ਡਾਕ ਵਿਭਾਗ ਨੇ ਬਿਹਾਰ ਪੋਸਟ ਸਰਕਿਲ 'ਚ ਗ੍ਰਾਮੀਣ ਡਾਕ ਸੇਵਕਾਂ (ਜੀ.ਡੀ.ਐੱਸ.) ਦੀ ਭਰਤੀ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ ਵਧਾ ਦਿੱਤੀ ਹੈ। ਹੁਣ ਉਮੀਦਵਾਰ 14 ਜੁਲਾਈ ਤੱਕ ਅਪਲਾਈ ਕਰ ਸਕਦੇ ਹਨ।
ਅਹੁਦੇ
ਕੁੱਲ 1940 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 14 ਜੁਲਾਈ 2021 ਤੱਕ ਅਪਲਾਈ ਕਰ ਸਕਦੇ ਹਨ। 
ਉਮਰ
ਅਪਲਾਈ ਕਰਨ ਵਾਲੇ ਉਮੀਦਵਾਰ ਦੀ ਉਮਰ 27 ਅਪ੍ਰੈਲ 2021 ਤੱਕ 18 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਅਪਲਾਈ ਕਰਨ ਵਾਲੇ ਉਮੀਦਵਾਰਾਂ ਲਈ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਸਿੱਖਿਆ ਬੋਰਡ ਤੋਂ ਗਣਿਤ, ਹਿੰਦੀ ਅਤੇ ਅੰਗਰੇਜ਼ੀ ਵਰਗੇ ਵਿਸ਼ਿਆਂ 'ਚ ਜਮਾਤ 10ਵੀਂ ਪਾਸ ਹੋਣਾ ਜ਼ਰੂਰੀ ਹੈ। 
ਇਸ ਤਰ੍ਹਾਂ ਕਰੋ ਅਪਲਾਈ
ਜੋ ਉਮੀਦਵਾਰ ਗ੍ਰਾਮੀਣ ਡਾਕ ਸੇਵਕਾਂ ਦੇ ਅਹੁਦਿਆਂ 'ਤੇ ਅਪਲਾਈ ਕਰਨਾ ਚਾਹੁੰਦੇ ਹਨ, ਉਹ ਅਧਿਕਾਰਤ ਵੈੱਬਸਾਈਟ https://appost.in/gdsonline/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            