ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ''ਚ ਕਲਰਕ ਦੇ 1000 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ

Saturday, May 07, 2022 - 12:30 PM (IST)

ਨਵੀਂ ਦਿੱਲੀ- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ, PSSSB ਨੇ ਕਲਰਕ ਦੇ ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ, ਜਿਸ ਤਹਿਤ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਦਿਲਚਸਪੀ ਰੱਖਣ ਵਾਲੇ ਉਮੀਦਵਾਰ 15 ਮਈ 2022 ਤੋਂ ਅਹੁਦਿਆਂ ਲਈ ਅਰਜ਼ੀਆਂ ਜਮ੍ਹਾਂ ਕਰ ਸਕਣਗੇ। ਹਾਲਾਂਕਿ ਭਰਤੀ ਲਈ ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼ ਬਾਰੇ ਅਜੇ ਜਾਣਕਾਰੀ ਨਹੀਂ ਦਿੱਤੀ ਗਈ ਹੈ। PSSSB ਵੱਲੋਂ ਭਰਤੀ ਪ੍ਰਕਿਰਿਆ ਰਾਹੀਂ ਕਲਰਕ ਦੇ 1200 ਅਹੁਦੇ ਭਰੇ ਜਾਣਗੇ, ਜਿਸ ਲਈ ਗ੍ਰੈਜੂਏਟ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਉਮਰ ਹੱਦ
ਭਰਤੀ ਲਈ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, 18 ਤੋਂ 37 ਸਾਲ ਦੀ ਉਮਰ ਦੇ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੇ ਯੋਗ ਹਨ। ਨਾਲ ਹੀ, ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਲਈ ਛੋਟ ਦੀ ਵਿਵਸਥਾ ਹੈ।

ਚੋਣ ਪ੍ਰਕਿਰਿਆ
ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਟਾਈਪਿੰਗ ਟੈਸਟ ਰਾਹੀਂ ਕੀਤੀ ਜਾਵੇਗੀ। ਪ੍ਰੀਖਿਆ ਵਿਚ ਪ੍ਰਦਰਸ਼ਨ ਦੇ ਆਧਾਰ 'ਤੇ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ। ਜਿਸ ਰਾਹੀਂ ਉਮੀਦਵਾਰਾਂ ਨੂੰ ਨਿਯੁਕਤੀ ਮਿਲੇਗੀ। ਪ੍ਰੀਖਿਆ ਵਿੱਚ ਉਮੀਦਵਾਰਾਂ ਨੂੰ 100 ਵਿਕਲਪਿਕ ਕਿਸਮ ਦੇ ਸਵਾਲ ਪੁੱਛੇ ਜਾਣਗੇ, ਜਿਸ ਲਈ 120 ਮਿੰਟ ਦਿੱਤੇ ਜਾਣਗੇ।

ਇਸ ਤਰ੍ਹਾਂ ਕਰੋ ਅਪਲਾਈ
ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਬੋਰਡ ਦੀ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾਣਾ ਪਵੇਗਾ। ਜਿਸ ਵਿੱਚ ਭਰਤੀ ਦੀ ਸੂਚਨਾ ਉਪਲੱਬਧ ਹੈ। ਨੋਟੀਫਿਕੇਸ਼ਨ ਵਿੱਚ ਅਰਜ਼ੀ ਦੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ 'ਤੇ ਉਮੀਦਵਾਰ ਦਿੱਤੀਆਂ ਹਦਾਇਤਾਂ ਅਨੁਸਾਰ ਅਪਲਾਈ ਕਰ ਸਕਦੇ ਹਨ।
 


cherry

Content Editor

Related News