ਜੂਨੀਅਰ ਇੰਜੀਨੀਅਰ ਦੀਆਂ 125 ਤੋਂ ਵਧੇਰੇ ਅਸਾਮੀਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

Wednesday, Sep 06, 2023 - 09:54 AM (IST)

ਜੂਨੀਅਰ ਇੰਜੀਨੀਅਰ ਦੀਆਂ 125 ਤੋਂ ਵਧੇਰੇ ਅਸਾਮੀਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

ਨਵੀਂ ਦਿੱਲੀ- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB) ਨੇ ਜੂਨੀਅਰ ਇੰਜੀਨੀਅਰ ਦੀਆਂ ਅਸਾਮੀਆਂ ਲਈ ਭਰਤੀ ਜਾਰੀ ਕੱਢੀ ਹੈ। PSSSB ਨੇ ਲਗਭਗ 127 ਜੂਨੀਅਰ ਇੰਜੀਨੀਅਰ (ਸਿਵਲ) ਅਸਾਮੀਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ ਅਤੇ ਚਾਹਵਾਨ ਉਮੀਦਵਾਰ ਅੱਜ ਤੋਂ ਅਧਿਕਾਰਤ ਵੈੱਬਸਾਈਟ sssb.punjab.gov.in ਰਾਹੀਂ 26 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਅਰਜ਼ੀ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਖ਼ 28 ਸਤੰਬਰ 2023 ਰੱਖੀ ਗਈ ਹੈ।

ਵਿਦਿਅਕ ਯੋਗਤਾ

ਉਮੀਦਵਾਰਾਂ ਕੋਲ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਜਾਂ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਇੰਸਟੀਚਿਊਟ ਤੋਂ ਸਿਵਲ ਇੰਜੀਨੀਅਰਿੰਗ ਵਿੱਚ ਜੂਨੀਅਰ ਇੰਜੀਨੀਅਰ ਦਾ ਘੱਟੋ-ਘੱਟ 3 ਸਾਲਾਂ ਦਾ ਡਿਪਲੋਮਾ ਹੋਣਾ ਚਾਹੀਦਾ ਹੈ ਜਾਂ ਫਿਰ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਸਿਵਲ ਇੰਜੀਨੀਅਰਿੰਗ ਵਿੱਚ ਡਿਗਰੀ ਹੋਣੀ ਚਾਹੀਦੀ ਹੈ।
ਹੈ।

ਐਪਲੀਕੇਸ਼ਨ ਫੀਸ

ਜਨਰਲ ਵਰਗ ਨਾਲ ਸਬੰਧਤ ਲੋਕਾਂ ਨੂੰ 1000 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਜਦੋਂ ਕਿ SC/BC/ਆਰਥਿਕ ਤੌਰ 'ਤੇ ਕਮਜ਼ੋਰ ਵਰਗ (EWS) ਲਈ ਅਰਜ਼ੀ ਫੀਸ 250 ਰੁਪਏ ਹੋਵੇਗੀ। ਸਾਬਕਾ ਸੈਨਿਕਾਂ ਅਤੇ ਆਸ਼ਰਿਤਾਂ ਲਈ ਅਰਜ਼ੀ ਦੀ ਫੀਸ 200 ਰੁਪਏ ਰੱਖੀ ਗਈ ਹੈ। ਜਦੋਂ ਕਿ ਦਿਵਿਆਂਗ ਉਮੀਦਵਾਰਾਂ ਨੂੰ 500 ਰੁਪਏ ਫੀਸ ਦੇਣੀ ਪਵੇਗੀ।

ਇੰਝ ਕਰੋ ਅਪਲਾਈ

ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾਓ
ਐਪਲੀਕੇਸ਼ਨ ਟੈਬ 'ਤੇ ਕਲਿੱਕ ਕਰੋ
ਆਪਣਾ ਅਰਜ਼ੀ ਫਾਰਮ ਭਰੋ ਅਤੇ ਲੋੜੀਂਦੇ ਦਸਤਾਵੇਜ਼ ਅੱਪਲੋਡ ਕਰਕੇ ਪ੍ਰਿੰਟਆਊਟ ਲਓ
ਫੀਸ ਦਾ ਭੁਗਤਾਨ ਕਰੋ
ਫਾਰਮ ਨੂੰ ਡਾਊਨਲੋਡ ਕਰੋ

ਵਧੇਰੇ ਜਾਣਕਾਰੀ ਲਈ ਤੁਸੀਂ ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।


author

cherry

Content Editor

Related News