PSSSB ਨੇ ਸਕੂਲ ਲਾਇਬ੍ਰੇਰੀਅਨ ਦੇ ਅਹੁਦਿਆਂ 'ਤੇ ਕੱਢੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ

04/06/2021 11:00:43 AM

ਨਵੀਂ ਦਿੱਲੀ- ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐੱਸ.ਐੱਸ.ਐੱਸ.ਬੀ.) ਨੇ ਸਕੂਲ ਲਾਇਬ੍ਰੇਰੀਅਨ ਦੇ 750 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਸ ਲਈ 5 ਅਪ੍ਰੈਲ 2021 ਤੋਂ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ।

ਸਿੱਖਿਆ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਨੂੰ ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 12ਵੀਂ ਪਾਸ ਹੋਣਾ ਚਾਹੀਦਾ। ਨਾਲ ਲਾਇਬਰੇਰੀ ਸਾਇੰਸ 'ਚ 2 ਸਾਲ ਦਾ ਡਿਪਲੋਮਾ ਹੋਣਾ ਜ਼ਰੂਰੀ ਹੈ।

ਉਮਰ
ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ, ਜਦੋਂ ਕਿ ਵੱਧ ਤੋਂ ਵੱਧ ਉਮਰ 37 ਸਾਲ ਤੈਅ ਕੀਤੀ ਗਈ ਹੈ। ਉੱਥੇ ਹੀ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ 'ਚ ਛੋਟ ਦਾ ਪ੍ਰਬੰਧ ਹੈ।

ਆਖ਼ਰੀ ਤਾਰੀਖ਼
ਉਮੀਦਵਾਰ 26 ਅਪ੍ਰੈਲ 2021 ਤੱਕ ਅਪਲਾਈ ਕਰ ਸਕਦੇ ਹਨ। ਉੱਥੇ ਹੀ ਫ਼ੀਸ ਜਮ੍ਹਾ ਕਰਨ ਦੀ ਆਖ਼ਰੀ ਤਾਰੀਖ਼ 29 ਅਪ੍ਰੈਲ 2021 ਹੈ।

ਐਪਲੀਕੇਸ਼ਨ ਫੀਸ
ਜਨਰਲ ਕੈਟੇਗਰੀ ਦੇ ਉਮੀਦਵਾਰਾਂ ਨੂੰ 1000 ਰੁਪਏ ਫ਼ੀਸ ਦੇਣੀ ਹੋਵੇਗੀ। ਜਦੋਂ ਕਿ ਐੱਸ.ਸੀ./ਬੀ.ਸੀ./ਈ.ਡਬਲਿਊ.ਐੱਸ. ਲਈ 250 ਰੁਪਏ ਅਤੇ ਈ.ਐੱਸ.ਐੱਮ. ਕੈਟੇਗਰੀ ਲਈ 200 ਰੁਪਏ ਐਪਲੀਕੇਸ਼ਨ ਫੀਸ ਤੈਅ ਹੈ। 

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਬੋਰਡ ਦੀ ਅਧਿਕਾਰਤ ਵੈੱਬਸਾਈਟ https://sssb.punjab.gov.in/ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ https://sssb.punjab.gov.in/Downloads/2021/Advt.%2004%20of%202021.pdf 'ਤੇ ਕਲਿੱਕ ਕਰੋ 


DIsha

Content Editor

Related News