ਪੰਜਾਬ ’ਚ 50,000 ਨਵੀਂਆਂ ਭਰਤੀਆਂ ਦਾ ਰਸਤਾ ਸਾਫ਼, 10 ਸਰਕਾਰੀ ਵਿਭਾਗਾਂ ਦੇ ਪੁਨਰਗਠਨ ਨੂੰ ਮਿਲੀ ਮਨਜੂਰੀ

12/31/2020 12:11:52 PM

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ ਕੀਤੇ ਵਾਅਦੇ ਮੁਤਾਬਕ ਮੌਜੂਦਾ ਵਿੱਤੀ ਵਰ੍ਹੇ ਦੌਰਾਨ 50,000 ਸਰਕਾਰੀ ਅਸਾਮੀਆਂ ’ਤੇ ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਕਰਦਿਆਂ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ 10 ਵਿਭਾਗਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਰ੍ਹਾਂ ਨਵੀਂਆਂ ਭਰਤੀਆਂ ਦਾ ਰਸਤਾ ਹੋਰ ਸਾਫ਼ ਹੋ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ  ਹੋਈ ਕੈਬਨਿਟ ਦੀ ਬੈਠਕ ਵਿਚ ਮੌਜੂਦਾ ਗ਼ੈਰ-ਜ਼ਰੂਰੀ ਅਸਾਮੀਆਂ, ਜਿਨ੍ਹਾਂ ਵਿਚੋਂ ਬਹੁਤ ਸਾਰੀਆਂ ਆਸਾਮੀਆਂ ਲੰਬੇ ਸਮੇਂ ਤੋਂ ਖਾਲੀ ਪਈਆਂ ਹਨ, ਦੀ ਥਾਂ ’ਤੇ ਨਵੀਆਂ ਅਤੇ ਤਰਕਸੰਗਤ ਅਸਾਮੀਆਂ ਸਿਰਜਣ ਦਾ ਫ਼ੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ’ਚ ਦੂਰਸੰਚਾਰ ਟਾਵਰਾਂ ’ਚ ਭੰਨਤੋੜ ਨਾਲ 1.5 ਕਰੋੜ ਮੋਬਾਇਲ ਖ਼ਪਤਕਾਰ ਹੋਏ ਪ੍ਰਭਾਵਿਤ

ਮੰਤਰੀ ਮੰਡਲ ਦੇ ਫੈਸਲੇ ਤੋਂ ਬਾਅਦ ਪੁਨਰਗਠਿਤ ਕੀਤੇ ਜਾਣ ਵਾਲੇ 10 ਵਿਭਾਗਾਂ ਵਿਚ ਕਿਰਤ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਸਥਾਨਕ ਸਰਕਾਰਾਂ, ਪ੍ਰਿੰਟਿੰਗ ਤੇ ਸਟੇਸ਼ਨਰੀ, ਖੇਡਾਂ ਅਤੇ ਯੁਵਕ ਸੇਵਾਵਾਂ, ਰੱਖਿਆ ਸੇਵਾਵਾਂ ਭਲਾਈ ਅਤੇ ਸਹਿਕਾਰਤਾ ਵਿਭਾਗ ਸ਼ਾਮਲ ਹਨ। ਇਸ ਪੁਨਰਗਠਨ ਦੀ ਪ੍ਰੀਕਿਰਿਆ ਦੌਰਾਨ ਇਨ੍ਹਾਂ ਵਿਭਾਗਾਂ ਵਿਚ ਤਕਰੀਬਨ 2375 ਅਸਾਮੀਆਂ ਖ਼ਤਮ/ਸਰੰਡਰ ਹੋ ਜਾਣਗੀਆਂ ਅਤੇ ਪਹਿਲੇ ਗੇੜ ਵਿਚ 785 ਅਸਾਮੀਆਂ ਸਿਰਜੀਆਂ ਜਾਣਗੀਆਂ। ਇਸ ਦੇ ਨਾਲ ਹੀ ਸਰਵਿਸ ਪ੍ਰੋਵਾਈਡਰ ਟ੍ਰੇਨਰਾਂ ਦੀਆਂ 81 ਅਸਾਮੀਆਂ ਨੂੰ ਉਸੇ ਸਕੇਲ ’ਤੇ ਗਰੁੱਪ ਇੰਸਟ੍ਰਕਟਰਾਂ ਵਜੋਂ ਮੁੜ ਨਾਮਜ਼ਦ ਕੀਤਾ ਜਾਵੇਗਾ।

7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਦੀ ਪ੍ਰਵਾਨਗੀ
ਇਸ ਦੇ ਇਲਾਵਾ ਪੰਜਾਬ ਮੰਤਰੀ ਮੰਡਲ ਨੇ ਸੂਬਾ ਸਰਕਾਰ ਅਤੇ ਇਸ ਦੀਆਂ ਸੰਸਥਾਵਾਂ ਵਿਚ ਨਵੀਂ ਭਰਤੀ ਲਈ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਤਰਜ਼ ’ਤੇ ਨਵੇਂ ਤਨਖਾਹ ਸਕੇਲ (ਮੈਟ੍ਰਿਕਸ) ਦੇਣ ਲਈ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਵਿਚ ਕੁਝ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਅਰਥ ਹੈ ਕਿ ਨਵੇਂ ਅਹੁਦਿਆਂ ’ਤੇ ਭਰਤੀ ਪਾਉਣ ਵਾਲੇ ਉਮੀਦਵਾਰਾਂ ਨੂੰ ਸੋਧੇ ਗਏ ਪੇ-ਮੈਟਰਿਕਸ ਮੁਤਾਬਕ ਤਨਖ਼ਾਹ ਮਿਲੇਗੀ।

ਇਹ ਵੀ ਪੜ੍ਹੋ : ਸਾਲ 2021 ’ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, RBI ਨੇ ਜਾਰੀ ਕੀਤਾ ਕੈਲੰਡਰ, ਵੇਖੋ ਪੂਰੀ ਲਿਸਟ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 


cherry

Content Editor

Related News