ਪੰਜਾਬ 'ਚ ਸਰਕਾਰੀ ਅਧਿਆਪਕ ਬਣਨ ਦਾ ਸੁਫ਼ਨਾ ਦੇਖ ਰਹੇ ਉਮੀਦਵਾਰਾਂ ਲਈ ਸੁਨਹਿਰੀ ਮੌਕਾ

12/03/2020 10:59:17 AM

ਜਲੰਧਰ- ਜੇਕਰ ਤੁਸੀਂ ਵੀ ਅਧਿਆਪਕ ਬਣਨ ਦਾ ਸੁਫ਼ਨਾ ਦੇਖ ਰਹੋ ਹੋ ਤਾਂ ਤੁਹਾਡੇ ਲਈ ਸੁਨਹਿਰੀ ਮੌਕਾ ਹੈ। ਪੰਜਾਬ 'ਚ 8393 ਅਹੁਦਿਆਂ 'ਤੇ ਭਰਤੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਲਈ ਤੁਸੀਂ ਆਨਲਾਈਨ ਅਪਲਾਈ ਕਰ ਸਕਦੇ ਹੋ।

ਇਸ ਤਰ੍ਹਾਂ ਕਰੋ ਅਪਲਾਈ
ਇਸ ਅਧਿਆਪਕ ਭਰਤੀ ਪ੍ਰਕਿਰਿਆ ਲਈ ਤੁਸੀਂ ਆਨਲਾਈਨ ਅਪਲਾਈ ਕਰ ਸਕਦੇ ਹੋ। ਆਨਲਾਈਨ ਅਰਜ਼ੀ ਫਾਰਮ ਜਮ੍ਹਾ ਕਰਨ ਦੀ ਪ੍ਰਕਿਰਿਆ 1 ਦਸੰਬਰ 2020 ਤੋਂ ਸ਼ੁਰੂ ਕੀਤੀ ਗਈ ਹੈ। ਤੁਸੀਂ ਆਖ਼ਰੀ ਤਾਰੀਖ਼ 21 ਦਸੰਬਰ 2020 ਤੱਕ ਅਪਲਾਈ ਕਰ ਸਕਦੇ ਹੋ। 

ਐਪਲੀਕੇਸ਼ਨ ਫੀਸ
ਆਮ ਸ਼੍ਰੇਣੀ ਦੇ ਉਮੀਦਵਾਰਾਂ ਲਈ ਐਪਲੀਕੇਸ਼ਨ ਫੀਸ 1000 ਰੁਪਏ ਹੈ। ਰਾਖਵਾਂਕਰਨ ਸ਼੍ਰੇਣੀਆਂ ਲਈ 500 ਰੁਪਏ। ਫੀਸ ਦਾ ਭੁਗਤਾਨ ਡੈਬਿਟ ਕਾਰਡ, ਕ੍ਰੇਡਿਟ ਕਾਰਡ, ਨੈੱਟ ਬੈਂਕਿੰਗ ਰਾਹੀਂ ਕਰ ਸਕਦੇ ਹੋ।

ਯੋਗਤਾ
ਇਸ ਲਈ ਉਮੀਦਵਾਰਾਂ ਦਾ ਘੱਟੋ-ਘੱਟ 45 ਫੀਸਦੀ ਅੰਕਾਂ ਨਾਲ 12ਵੀਂ ਜਮਾਤ ਪਾਸ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਨਰਸਰੀ ਟੀਚਰ ਐਜ਼ੂਕੇਸ਼ਨ ਪ੍ਰੋਗਰਾਮ 'ਚ ਇਕ ਸਾਲ ਦਾ ਡਿਪਲੋਮਾ ਹੋਣਾ ਚਾਹੀਦਾ। 

ਉਮਰ
ਉਮੀਦਵਾਰਾਂ ਦੀ ਉਮਰ 18 ਤੋਂ 37 ਸਾਲ ਦਰਮਿਆਨ ਹੋਣੀ ਚਾਹੀਦੀ ਹੈ। 

ਇਸ ਤਰ੍ਹਾਂ ਹੋਵੇਗੀ ਚੋਣ 
ਟੀਚਰ ਦੇ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਕੀਤੀ ਜਾਵੇਗੀ।

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਪਲਾਈ ਕਰਨ ਲਈ ਅਧਿਕਾਰਤ ਵੈੱਬਸਾਈਟ https://educationrecruitmentboard.com/ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। 

ਨੋਟੀਫਿਕੇਸ਼ਨ ਦੇਖਣ ਲਈ ਕਲਿੱਕ ਕਰੋ :-

https://educationrecruitmentboard.com/publicnoticeregardingrecruitmentofpreprimaryteachers24_11_2020.pdf?


DIsha

Content Editor

Related News