ਗ੍ਰੈਜੂਏਟ ਪਾਸ ਨੌਜਵਾਨਾਂ ਲਈ ਪੰਜਾਬ ਪੁਲਸ 'ਚ 250 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

Tuesday, Feb 07, 2023 - 12:05 PM (IST)

ਨਵੀਂ ਦਿੱਲੀ- ਪੰਜਾਬ ਪੁਲਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ੀ ਦੀ ਖ਼ਬਰ ਹੈ। ਦਰਅਸਲ ਪੰਜਾਬ ਪੁਲਸ ਭਰਤੀ ਬੋਰਡ ਨੇ ਸਬ ਇੰਸਪੈਕਟਰ ਦੇ ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ ਜਾਰੀ ਕਰਕੇ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਅੱਜ ਯਾਨੀ 07 ਫਰਵਰੀ ਤੋਂ ਸ਼ੁਰੂ ਹੋਵੇਗੀ। ਅਰਜ਼ੀ ਦੀ ਆਖ਼ਰੀ ਤਾਰੀਖ਼ 28 ਫਰਵਰੀ ਰੱਖੀ ਗਈ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ www.punjabpolice.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਪੰਜਾਬ ਪੁਲਸ ਦੀ ਇਸ ਭਰਤੀ ਮੁਹਿੰਮ ਤਹਿਤ ਕੁੱਲ 288 ਅਹੁਦੇ ਭਰੇ ਜਾਣਗੇ। ਇਨ੍ਹਾਂ ਵਿੱਚੋਂ 144 ਅਹੁਦੇ ਸਬ ਇੰਸਪੈਕਟਰ ਜ਼ਿਲ੍ਹਾ ਪੁਲਸ ਕਾਡਰ ਲਈ ਹਨ ਅਤੇ 144 ਅਹੁਦੇ ਐੱਸ.ਆਈ. ਆਰਮਡ ਪੁਲਸ ਕਾਡਰ ਲਈ ਹਨ।

ਉਮਰ ਹੱਦ

ਉਮੀਦਵਾਰਾਂ ਦੀ ਉਮਰ ਘੱਟ ਤੋਂ ਘੱਟ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਨਿਰਧਾਰਤ ਕੀਤੀ ਗਈ ਹੈ।

ਯੋਗਤਾ

ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਣੇ ਚਾਹੀਦੇ ਹਨ।

ਇੰਝ ਕੀਤੀ ਜਾਵੇਗੀ ਉਮੀਦਵਾਰਾਂ ਦੀ ਚੋਣ?

ਪੰਜਾਬ ਪੁਲਸ SI ਭਰਤੀ ਵਿੱਚ ਯੋਗ ਉਮੀਦਵਾਰਾਂ ਦੀ ਚੋਣ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ।
ਪਹਿਲੇ ਪੜਾਅ ਵਿੱਚ ਕੰਪਿਊਟਰ ਆਧਾਰਿਤ ਪ੍ਰੀਖਿਆ ਹੋਵੇਗੀ। ਇਸ ਪ੍ਰੀਖਿਆ ਵਿੱਚ MCQ ਕਿਸਮ ਦੇ ਸਵਾਲ ਪੁੱਛੇ ਜਾਣਗੇ।
ਦੂਜੇ ਪੜਾਅ ਵਿੱਚ, ਸਰੀਰਕ ਮਾਪ ਟੈਸਟ (PMT) ਅਤੇ ਸਰੀਰਕ ਸਕ੍ਰੀਨਿੰਗ ਟੈਸਟ (PST) ਕਰਵਾਏ ਜਾਣਗੇ।
ਤੀਜੇ ਪੜਾਅ ਵਿੱਚ, ਦੋ ਪੜਾਵਾਂ ਦੀ ਪ੍ਰੀਖਿਆ ਵਿੱਚ ਸਫਲ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ।

ਵਧੇਰੇ ਜਾਣਕਾਰੀ ਲਈ ਉਮੀਦਵਾਰ ਪੰਜਾਬ ਪੁਲਸ ਦੀ ਅਧਿਕਾਰਤ ਵੈੱਬਸਾਈਟ ਵੇਖਣ।

ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।


cherry

Content Editor

Related News