ਪੰਜਾਬ ਸਕੂਲ ਸਿੱਖਿਆ ਵਿਭਾਗ ’ਚ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ

Monday, Jan 10, 2022 - 11:21 AM (IST)

ਪੰਜਾਬ ਸਕੂਲ ਸਿੱਖਿਆ ਵਿਭਾਗ ’ਚ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ

ਨਵੀਂ ਦਿੱਲੀ- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਭਰਤੀਆਂ ਕੱਢੀਆਂ ਗਈਆਂ ਹਨ। ਟੀਚਰ ਦੀ ਨੌਕਰੀ ਦੀ ਭਾਲ ਕਰ ਰਹੇ ਲੋਕਾਂ ਲਈ ਚੰਗਾ ਮੌਕਾ ਹੈ। 

ਅਹੁਦਿਆਂ ਦਾ ਵੇਰਵਾ
ਕੁੱਲ ਅਹੁਦੇ- 4,754 

ਆਖ਼ਰੀ ਤਾਰੀਖ਼
ਉਮੀਦਵਾਰ 30 ਜਨਵਰੀ 2022 ਤੱਕ ਅਪਲਾਈ ਕਰ ਸਕਦੇ ਹਨ।

ਇਸ ਤਰ੍ਹਾਂ ਕਰੋ ਅਪਲਾਈ
ਅਧਿਆਪਕਾਂ ਦੇ ਅਹੁਦਿਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਜਾਣ। ਇੱਥੇ ਹੋਮ ਪੇਜ਼ ’ਤੇ ਅਪਲਾਈ ਕਰਨ ਦਾ ਲਿੰਕ ਦਿੱਤਾ ਗਿਆ ਹੈ। ਇਸ ਲਿੰਕ ’ਤੇ ਕਲਿੱਕ ਕਰ ਕੇ ਐਪਲੀਕੇਸ਼ਨ ਨੂੰ ਚੰਗੀ ਤਰ੍ਹਾਂ ਭਰ ਦਿਓ ਅਤੇ ਐਪਲੀਕੇਸ਼ਨ ਫੀਸ ਦਾ ਭੁਗਤਾਨ ਕਰੋ। ਇਸ ਤੋਂ ਬਾਅਦ ਐਪਲੀਕੇਸ਼ਨ ਪੱਤਰ ਜਮ੍ਹਾ ਕਰ ਦਿਓ ਅਤੇ ਉਸ ਦਾ ਪ੍ਰਿੰਟ ਆਊਟ ਕੱਢ ਲਵੋ।

ਸਿੱਖਿਆ ਯੋਗਤਾ
ਮਾਸਟਰ ਕੈਡਰ ਅਹੁਦਿਆਂ ਲਈ ਉਹ ਉਮੀਦਵਾਰ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਕੋਲ ਬੀਐੱਡ ਦੇ ਨਾਲ ਗਰੈਜੂਏਸ਼ਨ ਡਿਗਰੀ ਹੋਵੇਗੀ। 

ਉਮਰ
ਉਮੀਦਵਾਰ ਦੀ ਉਮਰ 18 ਤੋਂ 37 ਸਾਲ ਦਰਮਿਆਨ ਹੋਣੀ ਚਾਹੀਦੀ ਹੈ।


author

DIsha

Content Editor

Related News