ਰੇਲਵੇ ''ਚ ਜੂਨੀਅਰ ਇੰਜੀਨੀਅਰ ਦੇ ਅਹੁਦਿਆਂ ''ਤੇ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ

Tuesday, Dec 22, 2020 - 12:05 PM (IST)

ਨਵੀਂ ਦਿੱਲੀ- ਰੇਲਵੇ 'ਚ ਨੌਕਰੀ ਕਰਨ ਦੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਕੋਂਕਣ ਰੇਲਵੇ ਕਾਰਪੋਰੇਸ਼ਨ ਲਿਮਟਿਡ ਨੇ ਜੂਨੀਅਰ ਇੰਜੀਨੀਅਰ ਦੇ ਕੁੱਲ 10 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।
 

ਆਖਰੀ ਤਾਰੀਖ਼
ਯੋਗ ਅਤੇ ਇਛੁੱਕ ਉਮੀਦਵਾਰ 15 ਜਨਵਰੀ 2021 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ
ਉਮੀਦਵਾਰ ਦਾ ਡਿਪਲੋਮਾ, ਗਰੈਜੂਏਟ (ਇੰਜੀਨੀਅਰਿੰਗ) ਹੋਣਾ ਜ਼ਰੂਰੀ ਹੈ।

ਉਮਰ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਦੀ ਉਮਰ 40 ਤੋਂ 45 ਸਾਲ ਦਰਮਿਆਨ ਹੋਣੀ ਚਾਹੀਦੀ ਹੈ।

ਐਪਲੀਕੇਸ਼ਨ ਫ਼ੀਸ
ਇਸ ਭਰਤੀ ਪ੍ਰਕਿਰਿਆ ਦਾ ਹਿੱਸਾ ਬਣਨ ਲਈ ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਐਪਲੀਕੇਸ਼ਨ ਫ਼ੀਸ ਨਹੀਂ ਦੇਣੀ ਹੈ।

ਇਸ ਤਰ੍ਹਾਂ ਕਰੋ ਅਪਲਾਈ
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ http://konkanrailway.com/ 'ਤੇ ਕਲਿੱਕ ਕਰੋ। ਆਨਲਾਈਨ ਐਪਲੀਕੇਸ਼ਨ ਫਾਰਮ ਦੇ ਲਿੰਕ 'ਤੇ ਕਲਿੱਕ ਕਰੋ। ਮੰਗੀਆਂ ਗਈਆਂ ਸਾਰੀਆਂ ਜ਼ਰੂਰੀ ਜਾਣਕਾਰੀਆਂ ਨੂੰ ਭਰੋ।

ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਪਹਿਲਾਂ ਲਿਖਤੀ ਪ੍ਰੀਖਿਆ ਹੋਵੇਗੀ। ਪ੍ਰੀਖਿਆ ਇਕ ਘੰਟੇ ਦੀ ਹੋਵੇਗੀ ਅਤੇ ਉਮੀਦਵਾਰਾਂ ਤੋਂ ਕੁੱਲ 70 ਅੰਕਾਂ ਦੇ 70 ਪ੍ਰਸ਼ਨ ਪੁੱਛੇ ਜਾਣਗੇ। ਇਸ 'ਚ ਸਫ਼ਲ ਹੋਣ ਵਾਲੇ ਉਮੀਦਵਾਰਾਂ ਨੂੰ ਇੰਟਰਵਿਊ ਲਈ ਬੁਲਾਇਆ ਜਾਵੇਗਾ। ਆਖਰੀ ਰਾਊਂਡ 'ਚ ਡਾਕਿਊਮੈਂਟ ਵੈਰੀਫਿਕੇਸ਼ਨ ਅਤੇ ਮੈਡੀਕਲ ਹੋਵੇਗਾ।


DIsha

Content Editor

Related News