RBI ''ਚ ਨਿਕਲੀਆਂ ਹਨ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

Monday, Jan 25, 2021 - 10:29 AM (IST)

RBI ''ਚ ਨਿਕਲੀਆਂ ਹਨ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੈਂਕ ਦੇ ਵੱਖ-ਵੱਖ ਦਫ਼ਤਰਾਂ 'ਚ ਸਕਿਓਰਿਟੀ ਗਾਰਡ ਦੇ ਅਹੁਦਿਆਂ ਲਈ ਭਰਤੀਆਂ ਕੱਢੀਆਂ ਹਨ। 

ਅਹੁਦੇ
ਆਰ.ਬੀ.ਆਈ. ਨੇ ਕੁੱਲ 241 ਖਾਲ਼ੀ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। 

ਚੋਣ ਪ੍ਰਕਿਰਿਆ
ਅਪਲਾਈ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਆਲ ਇੰਡੀਆ ਆਨਲਾਈਨ ਟੈਸਟ 'ਚ ਸ਼ਾਮਲ ਹੋਣਾ ਹੋਵੇਗਾ। ਕਵਾਲਿਫਾਈ ਹੋਣ 'ਤੇ ਇਕ ਫਿਜ਼ੀਕਲ ਟੈਸਟ 'ਚੋਂ ਲੰਘਣਾ ਹੋਵੇਗਾ। 

ਸਿੱਖਿਆ
ਅਪਲਾਈ ਕਰਨ ਲਈ ਉਮੀਦਵਾਰ ਨੂੰ 10ਵੀਂ ਪਾਸ ਹੋਣਾ ਵੀ ਜ਼ਰੂਰੀ ਹੈ। 

ਉਮਰ
ਅਪਲਾਈ ਕਰਨ ਵਾਲੇ ਉਮੀਦਵਾਰ ਦੀ ਉਮਰ 25 ਸਾਲ ਤੈਅ ਕੀਤੀ ਗਈ ਹੈ। ਰਾਖਵਾਂਕਰਨ ਕੈਟੇਗਰੀ ਦੇ ਉਮੀਦਵਾਰਾਂ ਲਈ ਉਮਰ ਹੱਦ 'ਚ ਛੋਟ ਦਾ ਵੀ ਪ੍ਰਬੰਧ ਹੈ। 

ਐਪਲੀਕੇਸ਼ਨ ਫ਼ੀਸ
ਉਮੀਦਵਾਰ ਨੂੰ 50 ਰੁਪਏ ਐਪਲੀਕੇਸ਼ਨ ਫ਼ੀਸ ਜਮ੍ਹਾ ਕਰਵਾਉਣੀ ਹੋਵੇਗੀ।

ਆਖ਼ਰੀ ਤਾਰੀਖ਼ 
ਉਮੀਦਵਾਰ 12 ਫ਼ਰਵਰੀ 2021 ਤੱਕ ਅਪਲਾਈ ਕਰ ਸਕਦੇ ਹਨ।

ਇਸ ਤਰ੍ਹਾਂ ਕਰੋ ਅਪਲਾਈ
ਯੋਗ ਅਤੇ ਇਛੁੱਕ ਉਮੀਦਵਾਰ ਆਰ.ਬੀ.ਆਈ. ਦੀ ਅਧਿਕਾਰਤ ਵੈੱਬਸਾਈਟ https://www.rbi.org.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਜ਼ਿਆਦਾ ਜਾਣਕਾਰੀ ਲਈ ਨੋਟੀਫਿਕੇਸ਼ਨ ਦੇਖ ਸਕਦੇ ਹੋ। 

https://rbidocs.rbi.org.in/rdocs/Content/PDFs/SECURITYGUARDS2020FE0D84160BC54A1687D88F6652B35DDB.PDF


author

DIsha

Content Editor

Related News