BSF ''ਚ ਹੈੱਡ ਕਾਂਸਟੇਬਲ ਲਈ ਭਰਤੀ ਸ਼ੁਰੂ, ਜਾਣੋ ਤਨਖਾਹ ਅਤੇ ਉਮਰ
Saturday, Apr 22, 2023 - 11:56 AM (IST)

ਨਵੀਂ ਦਿੱਲੀ- ਸਰਹੱਦ ਸੁਰੱਖਿਆ ਫੋਰਸ (BSF) 'ਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। BSF 'ਚ ਹੈੱਡ ਕਾਂਸਟੇਬਲ (ਐੱਚ.ਸੀ.) ਦੀਆਂ ਭਰਤੀਆਂ ਨਿਕਲੀਆਂ ਹਨ।
ਅਹੁਦਿਆਂ ਦਾ ਵੇਰਵਾ
ਐੱਚ.ਸੀ. ਰੇਡੀਓ ਆਪਰੇਟਰ- 217
ਐੱਚ.ਸੀ. ਰੇਡੀਓ ਮੈਕੇਨਿਕ- 30
ਭਰਤੀ ਤਹਿਤ 247 ਖਾਲੀ ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 12 ਮਈ 2023 ਤੱਕ ਅਪਲਾਈ ਕਰ ਸਕਣਗੇ।
ਵਿੱਦਿਅਕ ਯੋਗਤਾ
BSF ਵਲੋਂ ਜਾਰੀ ਹੈੱਡ ਕਾਂਸਟੇਬਲ ਭਰਤੀ ਨੋਟੀਫ਼ਿਕੇਸ਼ਨ ਮੁਤਾਬਕ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਭੌਤਿਕ ਵਿਗਿਆਨ, ਰਸਾਇਣ ਅਤੇ ਗਣਿਤ ਵਿਸ਼ਿਆਂ ਵਿਚ 60% ਅੰਕਾਂ ਨਾਲ 12ਵੀਂ ਪਾਸ ਜਾਂ 10ਵੀਂ ਪਾਸ ਹੋਣਾ ਚਾਹੀਦਾ। ਇਸ ਦੇ ਨਾਲ ਹੀ ਜਿਨ੍ਹਾਂ ਉਮੀਦਵਾਰਾਂ ਨੇ IIT ਕੀਤਾ ਹੈ, ਉਹ ਵੀ ਭਰਤੀ ਲਈ ਅਪਲਾਈ ਕਰ ਸਕਦੇ ਹਨ।
ਉਮਰ
ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 12 ਮਈ 2023 ਨੂੰ 18 ਸਾਲ ਅਤੇ 25 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਹਾਲਾਂਕਿ ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਸਾਰੇ ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਤਨਖਾਹ
ਉਮੀਦਵਾਰ ਨੂੰ 25,500 ਰੁਪਏ ਤੋਂ 81,100 ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਰੀਰਕ ਟੈਸਟ ਅਤੇ ਦਸਤਾਵੇਜ਼ਾਂ ਦੀ ਤਸਦੀਕ ਤੋਂ ਬਾਅਦ ਕੀਤੀ ਜਾਵੇਗੀ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਹੋਰ ਜਾਣਕਾਰੀ ਦੇਖ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।