ਮੈਡੀਕਲ ਵਿਦਿਆਰਥੀਆਂ ਲਈ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, ਬਿਨਾਂ ਪ੍ਰੀਖਿਆ ਹੋਵੇਗੀ ਭਰਤੀ
Monday, Dec 05, 2022 - 10:57 AM (IST)

ਨਵੀਂ ਦਿੱਲੀ- ਮੈਡੀਕਲ ਵਿਦਿਆਰਥੀਆਂ ਲਈ ਉੱਤਰ ਪ੍ਰਦੇਸ਼ 'ਚ ਸਰਕਾਰੀ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 4000 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਜਨਰਲ ਕੈਟੇਗਰੀ- 1600 ਅਹੁਦੇ
ਈ.ਡਬਲਿਊ.ਐੱਸ.- 400 ਅਹੁਦੇ
ਓ.ਬੀ.ਸੀ.- 1080 ਅਹੁਦੇ
ਐੱਸ.ਸੀ.- 840 ਅਹੁਦੇ
ਐੱਸ.ਟੀ.- 80 ਅਹੁਦੇ
ਪੀ.ਡਬਿਲਊ.ਡੀ.- 160 ਅਹੁਦੇ
ਆਖ਼ਰੀ ਤਾਰੀਖ਼
ਉਮੀਦਵਾਰ 13 ਦਸੰਬਰ 2022 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਬੀ.ਐੱਸ.ਸੀ. (ਨਰਸਿੰਗ) ਡਿਗਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 21 ਅਕਤੂਬਰ 2022 ਨੂੰ 35 ਸਾਲ ਤੋਂ ਵਧ ਨਹੀਂ ਹੋਣੀ ਚਾਹੀਦੀ। ਹਾਲਾਂਕਿ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਜ਼ਿਆਦਾ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਬਿਨਾਂ ਪ੍ਰੀਖਿਆ ਹੋਵੇਗੀ ਭਰਤੀ
ਉਮੀਦਵਾਰਾਂ ਦੀ ਚੋਣ ਯੋਗਤਾ ਅਤੇ ਡਾਕਿਊਮੈਂਟ ਵੈਰੀਫਿਕੇਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।