ਰੇਲਵੇ 'ਚ 3600 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, 10ਵੀਂ ਪਾਸ ਕਰਨ ਅਪਲਾਈ

Friday, Jun 23, 2023 - 11:19 AM (IST)

ਰੇਲਵੇ 'ਚ 3600 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, 10ਵੀਂ ਪਾਸ ਕਰਨ ਅਪਲਾਈ

ਨਵੀਂ ਦਿੱਲੀ- ਰੇਲਵੇ ਰਿਕਰੂਟਮੈਂਟ ਸੈੱਲ ਵੈਸਟਰਨ ਰੀਜਨ ਨੇ ਅਪਰੇਂਟਿਸਸ਼ਿਪ ਟਰੇਨਿੰਗ ਲਈ ਭਰਤੀ ਕੱਢੀ ਹੈ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਕੁੱਲ 3624 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ

ਮਹੱਤਵਪੂਰਨ ਤਾਰੀਖ਼ਾਂ

27 ਜੂਨ 2023 ਤੋਂ ਹੋਵੇਗੀ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ
ਉਮੀਦਵਾਰ 26 ਜੁਲਾਈ 2023 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ

ਉਮੀਦਵਾਰ 10ਵੀਂ ਪਾਸ ਹੋਣ ਦੇ ਨਾਲ ਸੰਬੰਧਤ ਟਰੇਡ 'ਚ ਆਈ.ਟੀ.ਆਈ. ਹੋਣਾ ਚਾਹੀਦਾ ਹੈ।

ਉਮਰ

ਉਮੀਦਵਾਰ ਦੀ ਉਮਰ 24 ਸਾਲ ਤੱਕ ਤੈਅ ਕੀਤੀ ਗਈ ਹੈ। 

ਐਪਲੀਕੇਸ਼ਨ ਫੀਸ

ਉਮੀਦਵਾਰ ਨੂੰ 100 ਰੁਪਏ ਐਪਲੀਕੇਸ਼ਨ ਫੀਸ ਦੇਣੀ ਪਵੇਗੀ। 

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News