ਟੀਚਰ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਇੰਝ ਕਰੋ ਅਪਲਾਈ

01/02/2024 11:42:40 AM

ਨਵੀਂ ਦਿੱਲੀ- ਅਧਿਆਪਕ ਬਣਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਓਡੀਸ਼ਾ ਪਬਲਿਕ ਸਰਵਿਸ ਕਮਿਸ਼ਨ ਨੇ ਪੀ.ਜੀ.ਟੀ. ਯਾਨੀ ਪੋਸਟ ਗਰੈਜੂਏਟ ਟੀਚਰ ਦੇ ਬੰਪਰ ਅਹੁਦਿਆਂ 'ਤੇ ਭਰਤੀ ਕੱਢੀ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਕੁੱਲ 1375 ਅਹੁਦੇ ਭਰੇ ਜਾਣਗੇ। 

ਆਖ਼ਰੀ ਤਾਰੀਖ਼

ਉਮੀਦਵਾਰ 2 ਮਾਰਚ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 21 ਤੋਂ 38 ਸਾਲ ਤੈਅ ਕੀਤੀ ਗਈ ਹੈ।

ਸਿੱਖਿਆ ਯੋਗਤਾ

ਉਮੀਦਵਾਰ ਕੋਲ ਸੰਬੰਧਤ ਸਬਜੈਕਟ 'ਚ ਘੱਟੋ-ਘੱਟ 50 ਫ਼ੀਸਦੀ ਨੰਬਰਾਂ ਨਾਲ ਪੀਜੀ ਦੀ ਡਿਗਰੀ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਕੋਲ ਬੀਐੱਡ ਦੀ ਡਿਗਰੀ ਅਤੇ ਕੰਪਿਊਟਰ ਐਪਲੀਕੇਸ਼ਨ 'ਚ ਡਿਗਰੀ ਜਾਂ ਡਿਪਲੋਮਾ ਵੀ ਹੋਣਾ ਚਾਹੀਦਾ।

ਚੋਣ ਪ੍ਰਕਿਰਿਆ

ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ 2 ਪੜਾਅ ਦੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਹੋਵੇਗੀ। ਪਹਿਲੇ ਲਿਖਤੀ ਪ੍ਰੀਖਿਆ ਹੋਵੇਗੀ ਅਤੇ ਉਸ ਤੋਂ ਬਾਅਦ ਕੰਪਿਊਟਰ ਦਾ ਆਯੋਜਨ ਕੀਤਾ ਜਾਵੇਗਾ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News