ESIC ''ਚ ਅਸਿਸਟੈਂਟ ਪ੍ਰੋਫੈਸਰ ਦੇ ਅਹੁਦਿਆਂ ''ਤੇ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

07/03/2022 10:55:13 AM

ਨਵੀਂ ਦਿੱਲੀ- ਕਰਮਚਾਰੀ ਰਾਜ ਬੀਮਾ ਨਿਗਮ (ਈ.ਐੱਸ.ਆਈ.ਸੀ.) ਨੇ ਅਸਿਸਟੈਂਟ ਪ੍ਰੋਫੈਸਰ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਸ ਭਰਤੀ ਦੇ ਮਾਧਿਅਮ ਨਾਲ ਅਸਿਸਟੈਂਟ ਪ੍ਰੋਫੈਸਰ ਦੇ 491 ਅਹੁਦੇ ਭਰੇ ਜਾਣਗੇ।

ਅਹੁਦਿਆਂ ਦਾ ਵੇਰਵਾ
ਕੁੱਲ 491 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ।

ਸਿੱਖਿਆ ਯੋਗਤਾ
ਉਮੀਦਵਾਰਾਂ ਲਈ ਇਹ ਜ਼ਰੂਰੀ ਹੈ ਕਿ ਉਨ੍ਹਾਂ ਕੋਲ ਐੱਮ.ਡੀ. ਜਾਂ ਐੱਮ.ਐੱਸ. ਜਾਂ ਡੀ.ਐੱਨ.ਬੀ. ਡਿਪਲੋਮਾ ਅਤੇ ਟੀਚਿੰਗ 'ਚ ਤਿੰਨ ਸਾਲ ਦਾ ਅਨੁਭਵ ਹੋਵੇ।

ਉਮਰ
ਉਮੀਦਵਾਰਾਂ ਦੀ ਉਮਰ ਵੱਧ ਤੋਂ ਵੱਧ 40 ਸਾਲ ਹੋਣੀ ਚਾਹੀਦੀ ਹੈ।

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

DIsha

This news is Content Editor DIsha