ਪੰਜਾਬ ਅਧੀਨ ਸੇਵਾ ਚੋਣ ਬੋਰਡ ਨੇ ਕੱਢੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ

Sunday, Jun 12, 2022 - 11:45 AM (IST)

ਪੰਜਾਬ ਅਧੀਨ ਸੇਵਾ ਚੋਣ ਬੋਰਡ ਨੇ ਕੱਢੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ

ਨਵੀਂ ਦਿੱਲੀ- ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਨੇ ਕਲਰਕ/ਡਾਟਾ ਐਂਟਰੀ ਆਪਰੇਟਰ ਅਤੇ ਲੀਗਲ ਕਲਰਕ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। 

ਅਹੁਦਿਆਂ ਦਾ ਵੇਰਵਾ
ਕੁੱਲ 1200 ਅਹੁਦੇ ਭਰੇ ਜਾਣਗੇ। ਇਸ 'ਚ 917 ਅਹੁਦੇ ਕਲਰਕ ਅਤੇ 238 ਕਲਰਕ ਲੀਗਲ ਦੇ ਹਨ।

ਆਖ਼ਰੀ ਤਾਰੀਖ਼
ਉਮੀਦਵਾਰ 15 ਜੂਨ 2022 ਤੱਕ ਅਪਲਾਈ ਕਰ ਸਕਦੇ ਹਨ

ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਹੋਣਾ ਚਾਹੀਦਾ।

ਉਮਰ
ਉਮੀਦਵਾਰ ਦੀ ਉਮਰ 18 ਤੋਂ 37 ਸਾਲ ਹੋਣੀ ਚਾਹੀਦੀ ਹੈ।

ਐਪਲੀਕੇਸ਼ਨ ਫੀਸ
ਉਮੀਦਵਾਰ ਨੂੰ 1000 ਰੁਪਏ ਐਪਲੀਕੇਸ਼ਨ ਫੀਸ ਦੇਣੀ ਪਵੇਗੀ। ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਲਈ ਐਪਲੀਕੇਸ਼ਨ ਫੀਸ 250 ਰੁਪਏ ਹੈ। 

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਚੋਣ ਪ੍ਰਕਿਰਿਆ
ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਦੇ ਟਾਈਪ ਟੈਸਟ ਦੇ ਮਾਧਿਅਮ ਨਾਲ ਕੀਤੀ ਜਾਵੇਗੀ।

ਵਧੇਰੇ ਜਾਣਕਾਰੀ ਲਈ ਅਧਿਕਾਰਤ ਨੋਟੀਫਿਕੇਸ਼ਨ ਲਿੰਕ ਦੇਖ ਸਕਦੇ ਹੋ।


author

Rakesh

Content Editor

Related News