ਰੇਲਵੇ 'ਚ 5000 ਤੋਂ ਵਧ ਅਹੁਦਿਆਂ 'ਤੇ ਨਿਕਲੀਆਂ ਹਨ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

Monday, Jun 06, 2022 - 10:23 AM (IST)

ਰੇਲਵੇ 'ਚ 5000 ਤੋਂ ਵਧ ਅਹੁਦਿਆਂ 'ਤੇ ਨਿਕਲੀਆਂ ਹਨ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਕੋਲ ਸ਼ਾਨਦਾਰ ਮੌਕਾ ਹੈ। ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ।
ਅਹੁਦੇ
ਕੁੱਲ 5636 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ।

ਆਖ਼ਰੀ ਤਾਰੀਖ਼
ਉਮੀਦਵਾਰ 30 ਜੂਨ 2022 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ 10ਵੀਂ ਜਮਾਤ ਪਾਸ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਮੀਦਵਾਰ ਕੋਲ ਆਈ.ਟੀ.ਆਈ. ਦਾ ਸਰਟੀਫਿਕੇਟ ਹੋਣਾ ਚਾਹੀਦਾ।

ਉਮਰ
ਉਮੀਦਵਾਰਾਂ ਦੀ ਉਮਰ 15 ਤੋਂ 24 ਸਾਲ ਤੈਅ ਕੀਤੀ ਗਈ ਹੈ।

ਐਪਲੀਕੇਸ਼ਨ ਫੀਸ
ਆਮ ਅਤੇ ਓ.ਬੀ.ਸੀ. ਵਰਗ ਨੂੰ 100 ਰੁਪਏ ਫੀਸ ਦੇਣੀ ਪਵੇਗੀ। ਐੱਸ.ਸੀ./ਐੱਸ.ਟੀ./ਪੀ.ਡਬਲਿਊ.ਡੀ./ਔਰਤਾਂ ਨੂੰ ਕੋਈ ਫੀਸ ਨਹੀਂ ਦੇਣੀ ਪਵੇਗੀ।

ਇਸ ਤਰ੍ਹਾਂ ਹੋਵੇਗੀ ਚੋਣ
ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਤਿਆਰ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News