ਬਿਜਲੀ ਵਿਭਾਗ ’ਚ ਨਿਕਲੀਆਂ ਹਨ ਭਰਤੀਆਂ, 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ
Wednesday, Nov 17, 2021 - 10:15 AM (IST)

ਹਿਮਾਚਲ ਪ੍ਰਦੇਸ਼- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਹਿਮਾਚਲ ਪ੍ਰਦੇਸ਼ ਬਿਜਲੀ ਵਿਭਾਗ (HPSEBL) ਵਲੋਂ ਚਾਲਕ ਅਹੁਦਿਆਂ ’ਤੇ ਭਰਤੀਆਂ ਨਿਕਲੀਆਂ ਹਨ।
ਕੁੱਲ ਅਹੁਦੇ
ਕੁੱਲ 50 ਚਾਲਕ ਅਹੁਦਿਆਂ ’ਤੇ ਭਰਤੀਆਂ ਨਿਕਲੀਆਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 25 ਨਵੰਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ https://onlineportal.hpsebl.in/onlineportal.aspx ’ਤੇ ਜਾ ਕੇ ਅਪਲਾਈ ਕਰ ਸਕਦੇ ਹਨ
ਐਪਲੀਕੇਸ਼ਨ ਫੀਸ
ਉਮੀਦਵਾਰ ਨੂੰ 400 ਰੁਪਏ ਐਪਲੀਕੇਸ਼ਨ ਫੀਸ ਦੇਣੀ ਪਵੇਗੀ। ਉੱਥੇ ਹੀ ਐੱਸ.ਸੀ., ਐੱਸ.ਟੀ. ਅਤੇ ਔਰਤਾਂ ਲਈ 100 ਰੁਪਏ ਐਪਲੀਕੇਸ਼ਨ ਫੀਸ ਰੱਖੀ ਗਈ ਹੈ।
ਸਿੱਖਿਆ ਯੋਗਤਾ
ਚਾਲਕ ਅਹੁਦੇ ਲਈ ਅਪਲਾਈ ਕਰਨ ਵਾਲਾ ਉਮੀਦਵਾਰ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਹੋਣਾ ਚਾਹੀਦਾ। ਇਸ ਤੋਂ ਇਲਾਵਾ ਹਲਕੇ/ਭਾਰੀ ਵਾਹਨ ਦਾ ਡਰਾਈਵਿੰਗ ਲਾਈਸੈਂਸ ਹੋਣਾ ਚਾਹੀਦਾ ਅਤੇ 2 ਸਾਲ ਦਾ ਅਨੁਭਵ ਵੀ ਜ਼ਰੂਰੀ ਹੈ।
ਉਮਰ
ਇਸ ਲਈ ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 45 ਸਾਲ ਹੋਣੀ ਚਾਹੀਦੀ ਹੈ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ ’ਤੇ ਕਲਿੱਕ ਕਰੋ।