ਪੰਜਾਬ ਪੁਲਸ 'ਚ 1700 ਤੋਂ ਵਧੇਰੇ ਅਹੁਦਿਆਂ 'ਤੇ ਭਰਤੀ ਸ਼ੁਰੂ, 12ਵੀਂ ਪਾਸ ਵੀ ਕਰਨ ਅਪਲਾਈ

02/16/2023 10:49:40 AM

ਚੰਡੀਗੜ੍ਹ- ਪੰਜਾਬ ਪੁਲਸ ਵਲੋਂ ਯੋਗ ਉਮੀਦਵਾਰਾਂ ਤੋਂ ਜ਼ਿਲ੍ਹਾ ਪੁਲਸ ਕਾਡਰ ਵਿਚ ਕਾਂਸਟੇਬਲ ਵਜੋਂ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਲਈ 15 ਫਰਵਰੀ ਤੋਂ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਕੁੱਲ 1746 ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। ਕੁੱਲ ਅਸਾਮੀਆਂ 'ਚੋਂ 570 ਅਹੁਦੇ ਮਹਿਲਾ ਉਮੀਦਵਾਰਾਂ ਲਈ ਰਾਖਵੇਂ ਹਨ। 

ਮਹੱਤਵਪੂਰਨ ਤਾਰੀਖ਼ਾਂ

ਉਮੀਦਵਾਰ 15 ਫਰਵਰੀ 2023 ਸ਼ਾਮ 7 ਵਜੇ ਤੱਕ ਅਪਲਾਈ ਕਰ ਸਕਦੇ ਹਨ।
ਰਜਿਸਟਰੇਸ਼ਨ ਦੀ ਆਖ਼ਰੀ ਤਾਰੀਖ਼ 8 ਮਾਰਚ 2023 ਰਾਤ 11.55 ਵਜੇ ਤੱਕ ਹੈ।

ਉਮਰ

ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਤੈਅ ਕੀਤੀ ਗਈ ਹੈ। 

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ। ਸਾਬਕਾ ਫ਼ੌਜੀਆਂ ਲਈ ਘੱਟੋ-ਘੱਟ ਸਿੱਖਿਆ ਯੋਗਤਾ ਮੈਟ੍ਰਿਕੁਲੇਸ਼ਨ ਤੈਅ ਹੈ। 

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News