ਕਾਂਸਟੇਬਲ ਦੇ ਅਹੁਦਿਆਂ ’ਤੇ ਨਿਕਲੀਆਂ ਹਨ ਭਰਤੀਆਂ, ਇਸ ਤਰ੍ਹਾਂ ਕਰੋ ਅਪਲਾਈ
Friday, Sep 24, 2021 - 11:23 AM (IST)

ਹਿਮਾਚਲ ਪ੍ਰਦੇਸ਼- ਹਿਮਾਚਲ ਪ੍ਰਦੇਸ਼ ਪੁਲਸ ਵਿਭਾਗ ਨੇ ਕਾਂਸਟੇਬਲ ਦੇ ਖ਼ਾਲੀ ਅਹੁਦਿਆਂ ’ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਅਹੁਦਿਆਂ ਦੀ ਗਿਣਤੀ
ਕੁੱਲ 1334 ਅਹੁਦਿਆਂ ’ਤੇ ਭਰਤੀ ਕੀਤੀ ਜਾਣੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 1 ਅਕਤੂਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੈਅ ਕੀਤੀ ਗਈ ਹੈ। ਹਾਲਾਂਕਿ ਵੱਧ ਤੋਂ ਵੱਧ ਉਮਰ ਹੱਦ ’ਚ ਨਿਯਮ ਅਨੁਸਾਰ ਛੋਟ ਦਾ ਵੀ ਪ੍ਰਬੰਧ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 12ਵੀਂ ਪਾਸ ਹੋਣਾ ਜ਼ਰੂਰੀ ਹੈ। ਸਿੱਖਿਆ ਯੋਗਤਾ ਦੀਆਂ ਹੋਰ ਜ਼ਰੂਰੀ ਜਾਣਕਾਰੀਆਂ ਦੇਖਣ ਲਈ ਉਮੀਦਵਾਰਾਂ ਨੂੰ ਨੋਟੀਫਿਕੇਸ਼ਨ ਚੈੱਕ ਕਰਨੀ ਹੋਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ http://citizenportal.hppolice.gov.in:8080/citizen/login.htm ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।