ਡਾਕ ਵਿਭਾਗ ’ਚ ਨਿਕਲੀਆਂ ਹਨ ਭਰਤੀਆਂ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
Wednesday, Dec 15, 2021 - 10:48 AM (IST)

ਨਵੀਂ ਦਿੱਲੀ- ਭਾਰਤੀ ਡਾਕ ਵਿਭਾਗ ਨੇ ਬਿਹਾਰ ਪੋਸਟਲ ਸਰਕਲ ਵਿਚ ਸਪੋਰਟਸ ਕੋਟੇ ਦੇ ਤਹਿਤ ਡਾਕ ਸਹਾਇਕ ਅਤੇ ਪੋਸਟਮੈਨ ਸਮੇਤ ਵੱਖ-ਵੱਖ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਕੁੱਲ ਅਹੁਦੇ
ਕੁੱਲ 60 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਆਖ਼ਰੀ ਤਾਰੀਖ਼
ਉਮੀਦਵਾਰ 31 ਦਸੰਬਰ 2021 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਡਾਕ ਸਹਾਇਕ- 31 ਅਹੁਦੇ
ਐੱਮ.ਟੀ.ਐੱਸ.- 13 ਅਹੁਦੇ
ਸੋਰਟਿੰਗ ਸਹਾਇਕ - 11 ਅਹੁਦੇ
ਪੋਸਟਮੈਨ - 5 ਅਹੁਦੇ
ਕੁੱਲ 60 ਅਹੁਦਿਆਂ 'ਤੇ ਭਰਤੀ ਕੀਤੀ ਜਾਣੀ ਹੈ।
ਉਮਰ
ਐੱਮ.ਟੀ.ਐੱਸ. ਅਹੁਦੇ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਹੋਰ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 27 ਸਾਲ ਨਿਰਧਾਰਤ ਕੀਤੀ ਗਈ ਹੈ।
ਸਿੱਖਿਆ ਯੋਗਤਾ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦਾ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਜ਼ਰੂਰੀ ਹੈ। ਵਿਦਿਅਕ ਯੋਗਤਾ ਦੇ ਪੂਰੇ ਵੇਰਵਿਆਂ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਦੇਖਣ।
ਇਸ ਤਰ੍ਹਾਂ ਕਰੋ ਅਪਲਾਈ
ਇਨ੍ਹਾਂ ਅਹੁਦਿਆਂ ’ਤੇ ਅਪਲਾਈ ਕਰਨ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।