ਜੰਗਲਾਤ ਵਿਭਾਗ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰਨ ਅਪਲਾਈ
Friday, Jun 09, 2023 - 11:18 AM (IST)
ਨਵੀਂ ਦਿੱਲੀ- ਫਾਰੈਸਟ ਅਤੇ ਕਲਾਈਮੇਟ ਚੇਂਜ ਡਿਪਾਰਟਮੈਂਟ (ਜੰਗਲਾਤ ਵਿਭਾਗ), ਛੱਤੀਸਗੜ੍ਹ ਵਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਅਨੁਸਾਰ ਕੁੱਲ 144 ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 11 ਜੂਨ 2023 ਤੱਕ ਅਪਲਾਈ ਕਰ ਸਕਦੇ ਨ।
ਅਹੁਦਿਆਂ ਦਾ ਵੇਰਵਾ
ਕੁੱਲ ਅਹੁਦੇ- 144
ਅਹੁਦੇ ਦਾ ਨਾਮ- ਡਰਾਈਵਰ
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਦੀ ਪ੍ਰੀਖਿਆ ਪਾਸ ਹੋਣਾ ਜ਼ਰੂਰੀ ਹੈ। ਉਮੀਦਵਾਰਾਂ ਕੋਲ ਭਾਰੀ ਅਤੇ ਹਲਕਾ ਵਾਹਨ ਚਲਾਉਣ ਦਾ ਲਾਇਸੈਂਸ ਹੋਣਾ ਚਾਹੀਦਾ। ਇਸ ਦੇ ਨਾਲ ਹੀ ਡਰਾਈਵਿੰਗ 'ਚ 2 ਸਾਲ ਦਾ ਅਨੁਭਵ ਜ਼ਰੂਰੀ ਹੈ।
ਤਨਖਾਹ
ਉਮੀਦਵਾਰ ਨੂੰ 19,500 ਤੋਂ 22,400 ਰੁਪਏ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
