ਭਾਰਤੀ ਫ਼ੌਜ ''ਚ ਨਿਕਲੀ ਭਰਤੀ, 10ਵੀਂ ਪਾਸ ਕਰਨ ਅਪਲਾਈ
Wednesday, Sep 20, 2023 - 11:47 AM (IST)

ਨਵੀਂ ਦਿੱਲੀ- ਭਾਰਤੀ ਫ਼ੌਜ 'ਚ ਧੋਬੀ, ਕੁੱਕ, ਮਾਲੀ, ਮਜ਼ਦੂਰ, ਐੱਮ.ਟੀ.ਐੱਸ. (ਮੈਸੇਂਜਰ) ਦੇ ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 8 ਅਕਤੂਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਉਮੀਦਵਾਰ ਨੂੰ ਸੰਬੰਧਤ ਅਹੁਦੇ 'ਤੇ ਕੰਮ ਕਰਨ ਦਾ ਅਨੁਭਵ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 18 ਤੋਂ 25 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।