ਭਾਰਤੀ ਜਲ ਸੈਨਾ ''ਚ ਨਿਕਲੀ ਭਰਤੀ, 10ਵੀਂ ਪਾਸ ਕਰ ਅਪਲਾਈ
Saturday, Jun 17, 2023 - 12:00 PM (IST)

ਨਵੀਂ ਦਿੱਲੀ- ਭਾਰਤੀ ਜਲ ਸੈਨਾ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਭਾਰਤੀ ਜਲ ਸੈਨਾ ਨੇ ਅਗਨੀਵੀਰ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 2 ਜੁਲਾਈ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਸਿੱਖਿਆ ਮੰਤਰਾਲਾ, ਭਾਰਤ ਸਰਕਰਾ ਵਲੋਂ ਮਾਨਤਾ ਪ੍ਰਾਪਤ ਬੋਰਡ ਆਫ਼ ਸਕੂਲ ਐਜੂਕੇਸ਼ਨ ਤੋਂ ਮੈਟ੍ਰਿਕ ਪ੍ਰੀਖਿਆ ਪਾਸ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦਾ ਜਨਮ ਇਕ ਨਵੰਬਰ 2002 ਤੋਂ 30 ਅਪ੍ਰੈਲ 2006 ਦਰਮਿਆਨ ਹੋਇਆ ਹੋਵੇ, ਉਹ ਅਗਨੀਵੀਰ ਨੇਵੀ ਲਈ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।