ਕਾਂਸਟੇਬਲ ਦੇ 3 ਹਜ਼ਾਰ ਤੋਂ ਵੱਧ ਅਹੁਦਿਆਂ 'ਤੇ ਨਿਕਲੀ ਭਰਤੀ, 10ਵੀਂ ਪਾਸ ਉਮੀਦਵਾਰ ਕਰਨ ਅਪਲਾਈ
Tuesday, Oct 18, 2022 - 11:19 AM (IST)
ਨਵੀਂ ਦਿੱਲੀ- ਪੁਲਸ ਵਿਭਾਗ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਕਰਨਾਟਕ ਪੁਲਸ ਵਿਭਾਗ ਨੇ ਕਾਂਸਟੇਬਲ ਦੇ ਕੁੱਲ 3484 ਅਹੁਦਿਆਂ 'ਤੇ ਭਰਤੀ ਜਾਰੀ ਕੀਤੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 31 ਅਕਤੂਬਰ 2022 ਤੱਕ ਅਪਲਾਈ ਕਰ ਸਕਦਾ ਹੈ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 25 ਸਾਲ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਦੀ ਯੋਗਤਾ ਹੋਣੀ ਚਾਹੀਦੀ ਹੈ।
ਐਪਲੀਕੇਸ਼ਨ ਫ਼ੀਸ
ਆਮ ਵਰਗ ਦੇ ਉਮੀਦਵਾਰਾਂ ਲਈ 400 ਰੁਪਏ ਅਤੇ ਓ.ਬੀ.ਸੀ., ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਵਰਗ ਦੇ ਉਮੀਦਵਾਰਾਂ ਨੂੰ 200 ਰੁਪਏ ਐਪਲੀਕੇਸ਼ਨ ਫੀਸ ਵਜੋਂ ਜਮ੍ਹਾ ਕਰਨੇ ਹੋਣਗੇ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
