ਅਧਿਆਪਕ ਦੇ 4476 ਅਹੁਦਿਆਂ 'ਤੇ ਨਿਕਲੀਆਂ ਭਰਤੀਆਂ, ਮਿਲੇਗੀ ਮੋਟੀ ਤਨਖ਼ਾਹ
Thursday, Dec 08, 2022 - 11:41 AM (IST)

ਨਵੀਂ ਦਿੱਲੀ- ਪੋਸਟ ਗ੍ਰੈਜੂਏਸ਼ਨ (PGT) ਪਾਸ ਉਮੀਦਵਾਰਾਂ ਕੋਲ ਸਰਕਾਰੀ ਅਧਿਆਪਕ ਬਣਨ ਦਾ ਸੁਨਹਿਰੀ ਮੌਕਾ ਹੈ। ਦਰਅਸਲ ਹਰਿਆਣਾ ਲੋਕ ਸੇਵਾ ਕਮਿਸ਼ਨ (HPSC) ਨੇ PGT ਅਧਿਆਪਕ ਦੇ 4,476 ਅਹੁਦਿਆਂ ’ਤੇ ਭਰਤੀ ਕੱਢੀ ਹੈ। ਇੱਛੁਕ ਅਤੇ ਯੋਗ ਉਮੀਦਵਾਰ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 12 ਦਸੰਬਰ 2022 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਨੂੰ ਸਬੰਧਤ ਵਿਸ਼ਿਆਂ ’ਚ ਪੋਸਟ ਗਰੈਜੂਏਸ਼ਨ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਮੀਦਵਾਰ ਕੋਲ HTET ਅਤੇ STET ਦਾ ਸਰਟੀਫ਼ਿਕੇਟ ਵੀ ਹੋਣਾ ਚਾਹੀਦਾ ਹੈ।
ਉਮਰ
ਇਸ ਭਰਤੀ ਪ੍ਰਕਿਰਿਆ ’ਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 42 ਸਾਲ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ
ਇਨ੍ਹਾਂ ਅਹੁਦਿਆਂ ’ਤੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਜ਼ਰੀਏ ਕੀਤੀ ਜਾਵੇਗੀ। ਪ੍ਰੀਖਿਆ ਦੀ ਤਾਰੀਖ਼ ਫ਼ਰਵਰੀ 2023 ਦੇ ਦੂਜੇ ਜਾਂ ਤੀਜੇ ਹਫ਼ਤੇ ਜਾਰੀ ਕੀਤੀ ਜਾ ਸਕਦੀ ਹੈ।
ਤਨਖ਼ਾਹ
ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 47,600 ਰੁਪਏ ਤੋਂ ਲੈ ਕੇ 1,51,100 ਰੁਪਏ ਦੀ ਤਨਖ਼ਾਹ ਦਿੱਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ ’ਤੇ ਕਲਿੱਕ ਕਰੋ।