ਡਾਕ ਵਿਭਾਗ ''ਚ 12 ਹਜ਼ਾਰ ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, 10ਵੀਂ ਪਾਸ ਕਰਨ ਅਪਲਾਈ
Wednesday, May 24, 2023 - 11:00 AM (IST)
ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਭਾਰਤੀ ਡਾਕ ਵਿਭਾਗ ਨੇ 10ਵੀਂ ਪਾਸ ਨੌਜਵਾਨਾਂ ਲਈ ਮਲਟੀ ਟਾਸਕਿੰਗ ਸਟਾਫ਼, ਬਰਾਂਚ ਪੋਸਟ ਮਾਸਟਰ (ਬੀ.ਪੀ.ਐੱਮ.), ਅਸਿਸਟੈਂਟ ਬਰਾਂਚ ਪੋਸਟ ਮਾਸਟਰ (ਏ.ਬੀ.ਪੀ.ਐੱਮ.) ਅਤੇ ਡਾਕ ਸੇਵਕ ਦੇ 12,828 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਦੀ ਪ੍ਰੀਖਿਆ ਪਾਸ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਮੀਦਵਾਰ ਨੂੰ ਕੰਪਿਊਟਰ ਦੀ ਬੇਸਿਕ ਜਾਣਕਾਰੀ ਵੀ ਹੋਣੀ ਚਾਹੀਦੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 11 ਜੂਨ 2023 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਡਾਕ ਵਿਭਾਗ ਦੀ ਭਰਤੀ ਪ੍ਰੀਖਿਆ 'ਚ 18 ਤੋਂ 40 ਸਾਲ ਤੱਕ ਦੀ ਉਮਰ ਦੇ ਉਮੀਦਵਾਰ ਅਪਲਾਈ ਕਰ ਸਕਣਗੇ। ਉਮਰ ਦੀ ਗਿਣਤੀ 1 ਜਨਵਰੀ 2023 ਤੋਂ ਕੀਤੀ ਜਾਵੇਗੀ। ਉੱਥੇ ਹੀ ਰਾਖਵਾਂਕਰਨ ਵਰਗਾਂ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ 'ਚ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ।
ਤਨਖਾਹ
ਭਰਤੀ ਪ੍ਰਕਿਰਿਆ 'ਚ ਸਿਲੈਕਟ ਹੋਣ 'ਤੇ ਉਮੀਦਵਾਰ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਤੋਂ ਲੈ ਕੇ 29 ਹਜ਼ਾਰ 380 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।