ਪੁਲਸ ਕਾਂਸਟੇਬਲ ਦੇ 21 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਮਿਲੇਗੀ ਮੋਟੀ ਤਨਖਾਹ
Wednesday, Jun 14, 2023 - 10:55 AM (IST)
ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਬਿਹਾਰ ਪੁਲਸ 'ਚ ਕਾਂਸਟੇਬਲ ਦੇ 21 ਹਜ਼ਾਰ 391 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ।
ਆਖ਼ਰੀ ਤਾਰੀਖ਼
ਉਮੀਦਵਾਰ 20 ਜੁਲਾਈ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਦਾ 12ਵੀਂ ਦੀ ਪ੍ਰੀਖਿਆ ਪਾਸ ਹੋਣਾ ਜ਼ਰੂਰੀ ਹੈ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 21,700 ਤੋਂ 69 ਹਜ਼ਾਰ 100 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਉਮਰ
ਉਮੀਦਵਾਰ ਦੀ ਉਮਰ 18 ਸਾਲ ਤੋਂ 30 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
