CRPF ''ਚ 9200 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, 10ਵੀਂ ਪਾਸ ਕਰਨ ਅਪਲਾਈ
Friday, Mar 31, 2023 - 11:09 AM (IST)

ਨਵੀਂ ਦਿੱਲੀ- ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) 'ਚ ਕਾਂਸਟੇਬਲ (ਟੈਕਨੀਕਲ ਅਤੇ ਟਰੇਡਸਮੈਨ) ਦੇ 9 ਹਜ਼ਾਰ ਤੋਂ ਵੱਧ ਅਹੁਦਿਆਂ 'ਤੇ ਭਰਤੀ ਨਿਕਲੀ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਸੀ.ਆਰ.ਪੀ.ਐੱਫ. ਕਾਂਸਟੇਬਲ ਭਰਤੀ 2023 (ਟੈਕਨੀਕਲ ਅਤੇ ਟਰੇਡਸਮੈਨ) ਲਈ ਕੁੱਲ 9,212 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਇਸ ਭਰਤੀ ਮੁਹਿੰਮ 'ਚ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਹਿੱਸਾ ਲੈ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 24 ਅਪ੍ਰੈਲ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਕਾਂਸਟੇਬਲ ਅਹੁਦਿਆਂ 'ਤੇ ਭਰਤੀ ਲਈ ਉਮੀਦਵਾਰ ਘੱਟੋ-ਘੱਟ ਮੈਟ੍ਰਿਕ ਪਾਸ ਹੋਣਾ ਜ਼ਰੂਰੀ ਹੈ।
ਉਮਰ
ਡਰਾਈਵਰ ਅਹੁਦਿਆਂ ਲਈ ਉਮਰ 21 ਤੋਂ 27 ਸਾਲ ਹੈ, ਜਦੋਂ ਕਿ ਹੋਰ ਅਹੁਦਿਆਂ ਲਈ 18 ਤੋਂ 23 ਸਾਲ ਤੈਅ ਹੈ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।