ITBP 'ਚ ਹੈੱਡ ਕਾਂਸਟੇਬਲ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
Saturday, Oct 22, 2022 - 11:25 AM (IST)

ਨਵੀਂ ਦਿੱਲੀ- ਭਾਰਤ ਤਿੱਬਤ ਸਰਹੱਦੀ ਪੁਲਸ ਫ਼ੋਰਸ (ਆਈ.ਟੀ.ਬੀ.ਪੀ.) ਨੇ ਹੈੱਡ ਕਾਂਸਟੇਬਲ 2022 ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 11 ਨਵੰਬਰ 2022 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇਸ ਭਰਤੀ ਦਾ ਮਕਸਦ ਕੁੱਲ 23 ਖ਼ਾਲੀ ਅਹੁਦੇ ਭਰਨਾ ਹੈ, ਜਿਨ੍ਹਾਂ 'ਚੋਂ 20 ਪੁਰਸ਼ ਉਮੀਦਵਾਰਾਂ ਲਈ ਅਤੇ 3 ਮਹਿਲਾ ਉਮੀਦਵਾਰਾਂ ਲਈ ਹਨ।
ਉਮਰ
ਉਮੀਦਵਾਰ ਦੀ ਉਮਰ 11 ਨਵੰਬਰ 2022 ਨੂੰ 20 ਸਾਲ ਤੋਂ 25 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਡਿਗਰੀ ਜਾਂ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੈਚਲਰ ਆਫ਼ ਐਜ਼ੂਕੇਸ਼ਨ ਜਾਂ ਬੈਚਲਰ ਆਫ਼ ਟੀਚਿੰਗ 'ਚ ਡਿਗਰੀ ਹੋਣਾ ਚਾਹੀਦਾ ਹੈ।
ਐਪਲੀਕੇਸ਼ਨ ਫ਼ੀਸ
ਓ.ਬੀ.ਸੀ/ਈ.ਡਬਲਿਊ.ਐੱਸ. ਸ਼੍ਰੇਣੀ ਨਾਲ ਸੰਬੰਧਤ ਪੁਰਸ਼ ਉਮੀਦਵਾਰਾਂ ਨੂੰ 100 ਰੁਪਏ ਫ਼ੀਸ ਦੇਣੀ ਪਵੇਗੀ। ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ/ਮਹਿਲਾ ਅਤੇ ਸਾਬਕਾ ਫ਼ੌਜੀਆਂ ਨਾਲ ਸੰਬੰਧਤ ਉਮੀਦਵਾਰਾਂ ਨੂੰ ਕੋਈ ਫ਼ੀਸ ਨਹੀਂ ਦੇਣੀ ਪਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਚੋਣ ਪ੍ਰਕਿਰਿਆ
ਚੋਣ ਪ੍ਰਕਿਰਿਆ ਤਿੰਨ ਪੜਾਵਾਂ 'ਚ ਹੋਵੇਗੀ।
ਪਹਿਲੇ ਪੜਾਅ 'ਚ ਪੀ.ਈ.ਟੀ./ਪੀ.ਐੱਸ.ਟੀ.
ਦੂਜੇ ਪੜਾਅ 'ਚ ਲਿਖਤੀ ਪ੍ਰੀਖਿਆ ਹੋਵੇਗੀ।
ਤੀਜੇ ਪੜਾਅ 'ਚ ਉਮੀਦਵਾਰਾਂ ਦੇ ਦਸਤਾਵੇਜ਼ ਦਾ ਵੈਰੀਫਿਕੇਸ਼ਨ ਅਤੇ ਮੈਡੀਕਲ ਪ੍ਰੀਖਿਆ ਹੋਵੇਗੀ।