ਸਰਕਾਰੀ ਅਧਿਆਪਕ ਦੇ ਅਹੁਦਿਆਂ 'ਤੇ ਨਿਕਲੀਆਂ ਭਰਤੀਆਂ, ਮਿਲੇਗੀ ਮੋਟੀ ਤਨਖ਼ਾਹ
Friday, Mar 03, 2023 - 11:23 AM (IST)
ਨਵੀਂ ਦਿੱਲੀ- ਅਧਿਆਪਕ ਦੀ ਨੌਕਰੀ ਲੱਭ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਦਿੱਲੀ ਕੈਂਟ 'ਚ ਸਰਕਾਰੀ ਅਧਿਆਪਕਾਂ ਦੀਆਂ ਭਰਤੀਆਂ ਨਿਕਲੀਆਂ ਹਨ। ਜਿਸ ਦੇ ਅਧੀਨ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 44 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 17 ਮਾਰਚ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
12ਵੀਂ ਪਾਸ ਦੇ ਨਾਲ ਪ੍ਰਾਇਮਰੀ ਐਜ਼ੂਕੇਸ਼ਨ 'ਚ 2 ਸਾਲਾ ਡਿਪਲੋਮਾ ਅਤੇ 50 ਫੀਸਦੀ ਅੰਕਾਂ ਨਾਲ ਬੀ.ਐੱਲ.ਐੱਡ. ਜਾਂ ਐਜ਼ੂਕੇਸ਼ਨ 'ਚ ਡਿਪਲੋਮਾ ਕਰਨ ਵਾਲੇ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 21 ਸਾਲ ਅਤੇ ਵੱਧ ਤੋਂ ਵੱਧ 40 ਸਾਲ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ
ਅਹੁਦਿਆਂ 'ਤੇ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਆਯੋਜਨ ਕੀਤਾ ਜਾਵੇਗਾ। ਜਿਸ ਦੇ ਆਧਾਰ 'ਤੇ ਉਮੀਦਵਾਰਾਂ ਦੀਆਂ ਨਿਯੁਕਤੀਆਂ ਹੋਣਗੀਆਂ।
ਤਨਖਾਹ
ਉਮੀਦਵਾਰ ਲਈ 35,400 ਤੋਂ 1,12400 ਰੁਪਏ ਤਨਖਾਹ ਤੈਅ ਹੈ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।