ਇੰਟੈਲੀਜੈਂਸ ਬਿਊਰੋ ''ਚ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ

05/06/2022 11:27:06 AM

ਨਵੀਂ ਦਿੱਲੀ- ਇੰਟੈਲੀਜੈਂਸ ਬਿਊਰੋ (ਆਈ.ਬੀ.) ਨੇ ਅਸਿਸਟੈਂਟ ਸੈਂਟਰਲ ਇੰਟੈਲੀਜੈਂਸ ਅਫ਼ਸਰ ਦੇ 150 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਹ ਭਰਤੀਆਂ ਏ.ਸੀ.ਆਈ.ਓ. ਦੇ ਅਹੁਦਿਆਂ 'ਤੇ ਗ੍ਰੇਡ-2/ਟੈਕਨਿਕਲ ਦੇ ਅਧੀਨ ਕੀਤੀਆਂ ਜਾਣੀਆਂ ਹਨ। 

ਅਹੁਦਿਆਂ ਦਾ ਵੇਰਵਾ
ਇਸ ਭਰਤੀ ਮੁਹਿੰਮ ਰਾਹੀਂ ਕੁੱਲ 150 ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਜਿਸ 'ਚ 56 ਭਰਤੀਆਂ ਕੰਪਿਊਟਰ ਸਾਇੰਸ ਐਂਡ ਟੈਕਨਾਲੋਜੀ ਲਈ, ਜਦੋਂ ਕਿ 94 ਭਰਤੀਆਂ ਇਲੈਕਟ੍ਰਾਨਿਕਸ ਐਂਡ ਕਮਿਊਨਿਕੇਸ਼ਨ ਲਈ ਹਨ।

ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਇਲੈਕਟ੍ਰਾਨਿਕਸ ਐਂਡ ਕਮਿਊਨਿਕੇਸ਼ਨ ਜਾਂ ਕੰਪਿਊਟਰ ਸਾਇੰਸ ਅਤੇ ਇਨਫਾਰਮੇਸ਼ਨ ਟੈਕਨਾਲੋਜੀ 'ਚ ਪੋਸਟ ਗਰੈਜੂਏਟ ਡਿਗਰੀ ਹੋਣੀ ਚਾਹੀਦੀ ਹੈ।

ਉਮਰ
ਉਮੀਦਵਾਰ ਦੀ ਉਮਰ 18 ਤੋਂ 27 ਸਾਲ ਦਰਮਿਆਨ ਹੋਣੀ ਚਾਹੀਦੀ ਹੈ। 

ਐਪਲੀਕੇਸ਼ਨ ਫੀਸ
ਉੱਥੇ ਹੀ ਆਮ, ਓ.ਬੀ.ਸੀ., ਈ.ਡਬਲਿਊ.ਯੂ.ਐੱਸ. ਸ਼੍ਰੇਣੀ ਨਾਲ ਸੰਬੰਧਤ ਪੁਰਸ਼ ਉਮੀਦਵਾਰਾਂ ਨੂੰ 100 ਰੁਪਏ ਐਪਲੀਕੇਸ਼ਨ ਫੀਸ ਦੇਣੀ ਹੋਵੇਗੀ। ਜਦੋਂ ਕਿ ਸਾਰੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ, ਮਹਿਲਾ ਉਮੀਦਵਾਰਾਂ ਅਤੇ ਸਾਬਕਾ ਫ਼ੌਜੀਆਂ ਨੂੰ ਐਪਲੀਕੇਸ਼ਨ ਫ਼ੀਸ 'ਚ ਛੋਟ ਦਿੱਤੀ ਜਾਵੇਗੀ।

ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਗੇਟ ਮਾਰਕਸ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਆਖ਼ਰੀ ਤਾਰੀਖ਼
ਉਮੀਦਵਾਰ 7 ਮਈ 2022 ਤੱਕ ਅਪਲਾਈ ਕਰ ਸਕਦੇ ਹਨ।

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਪਲਾਈ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News